ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜ੍ਹੋ: Love Horoscope: ਵੀਕਐਂਡ ਲਵ ਲਾਈਫ, ਤੋਹਫੇ ਅਤੇ ਸਰਪ੍ਰਾਈਜ਼ ਡੇਟਸ ਨਾਲ ਰਹੇਗਾ ਰੋਮਾਂਟਿਕ
ਹਸਪਤਾਲਾਂ ਵਿੱਚ ਮਰੀਜ਼ਾਂ ਵਧੀ ਗਿਣਤੀ: ਮੌਸਮ ਵਿੱਚ ਆਈ ਤਬਦੀਲੀ ਕਾਰਨ ਜ਼ਿਆਦਾਤਰ ਹਸਪਤਾਲਾਂ ਵਿੱਚ ਅਚਾਨਕ ਠੰਢ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ। ਡਾਕਟਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਰਾਲੀ ਸਾੜਨ ਅਤੇ ਦੀਵਾਲੀ ਮੌਕੇ ਹੋਏ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਦੀ ਬਿਮਾਰੀ ਹੋ ਰਹੀ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਦਿੱਲੀ 'ਚ ਪ੍ਰਦੂਸ਼ਣ ਐਮਰਜੈਂਸੀ ਵਰਗੀ ਸਥਿਤੀ, ਟਰੱਕਾਂ ਦੇ ਦਾਖ਼ਲੇ 'ਤੇ ਪਾਬੰਦੀ, ਸਿਰਫ਼ 50% ਕਰਮਚਾਰੀ ਹੀ ਆਉਣਗੇ ਦਫ਼ਤਰ