ਚੰਡੀਗੜ੍ਹ: ਸੂਬੇ ਭਰ ਵਿੱਚ ਠੰਡ ਵਿੱਚ ਹੋਰ ਵੀ ਵਾਧਾ (Weather Report) ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਹੁਣ ਹਰ ਰੋਜ਼ ਬਹੁਤ ਜ਼ਿਆਦਾ ਧੁੰਦ ਛਾਈ ਰਹੇਗੀ, ਜਿਸ 'ਚ ਸਵੇਰ ਸਮੇਂ ਸਫਰ ਕਰਨ 'ਚ ਸਾਵਧਾਨ ਰਹਿਣਾ ਹੋਵੇਗਾ। ਡਾਕਟਰਾਂ ਅਨੁਸਾਰ ਇਸ ਮੌਸਮ ਵਿੱਚ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕਈ ਦਿਨਾਂ ਤੱਕ ਠੰਢ ਜਾਰੀ ਰਹੇਗੀ। ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਵਧੇਗੀ। ਹਵਾ 'ਚ ਨਮੀ ਦੀ ਮਾਤਰਾ ਹੁਣ ਵਧਣ ਵਾਲੀ ਹੈ, ਇਸ ਕਾਰਨ ਧੁੰਦ ਫੈਲੇਗੀ ਅਤੇ ਰਾਤ ਦਾ ਤਾਪਮਾਨ ਹੋਰ ਡਿੱਗ ਜਾਵੇਗਾ।
ਇਹ ਵੀ ਪੜੋ: ਜੰਮੂ-ਕਸ਼ਮੀਰ 'ਚ ਸ਼ੱਕੀ ਅੱਤਵਾਦੀ ਹਮਲੇ 'ਚ ਚਾਰ ਦੀ ਮੌਤ, ਕਈ ਜ਼ਖਮੀ
ਫਲਾਈਟਾਂ ਅਤੇ ਟਰੇਨਾਂ ਪ੍ਰਭਾਵਿਤ: ਧੁੰਦ ਅਤੇ ਕੋਹਰੇ ਦਾ ਅਸਰ ਹਵਾਈ ਆਵਾਜਾਈ ਤੇ ਵੀ ਪਿਆ। ਪੂਣੇ ਤੋਂ ਅੰਮ੍ਰਿਤਸਰ ਲੈਂਡ ਹੋਣ ਵਾਲੀ ਇੰਡੀਗੋ ਫਲਾਈਟ ਰੱਦ ਕਰ ਦਿੱਤੀ ਗਈ। ਅੰਮ੍ਰਿਤਸਰ ਤੋਂ ਪੂਣੇ ਜਾਣ ਵਾਲੀ ਫਲਾਈਟ ਵੀ ਸਵੇਰੇ 3 ਵਜੇ ਦੇ ਕਰੀਬ ਰੱਦ ਕਰ ਦਿੱਤੀ ਗਈ।ਏਅਰ ਇੰਡੀਆਂ ਦੀ ਫਲਾਈਟ ਪੌਣੇ 3 ਘੰਟੇ ਲੇਟ ਹੋਈ।ਦਿੱਲੀ ਤੋਂ ਅੰਮ੍ਰਿਤਸਰ ਇੰਡੀਗੋ ਵੀ ਸਵਾ ਘਟਾ ਲੇਟ ਲੈਂਡ ਹੋਈ। ਰੇਲ ਆਵਾਜਾਈ ਵੀ ਧੁੰਦ ਕਾਰਨ ਪ੍ਰਭਾਵਿਤ ਹੋਈ ਦਿੱਲੀ ਤੋਂ ਅੰਮ੍ਰਿਤਸਰ ਰੂਟ ਤੇ ਚੱਲਣ ਵਾਲੀਆਂ ਟਰੇਨਾਂ 1 ਤੋਂ 2 ਘੰਟੇ ਲੇਟ ਰਹੀਆਂ। ਉੱਤਰ ਰੇਲਵੇ ਵੱਲੋਂ ਯਾਤਰੀਆਂ ਲਈ ਵੈਬਸਾਈਟ ਤੇ ਚੇਤਾਵਨੀ ਵੀ ਜਾਰੀ ਕੀਤੀ ਗਈ।
ਠੰਢ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਵਧਾਈਆਂ ਸਕੂਲਾਂ 'ਚ ਛੁੱਟੀਆਂ: ਵੱਧਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਸਾਰੇ ਪ੍ਰਾਈਵੇਟ, ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ 2023 ਤੱਕ ਵਧਾ ਦਿੱਤੀਆਂ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਸਕੂਲਾਂ ਲਈ ਹਦਾਇਦਾਂ ਜਾਰੀ ਕੀਤੀਆਂ ਹਨ। ਇਸਦੇ ਨਾਲ ਹੀ ਆਂਗਨਵਾਵੀ ਸੈਂਟਰਾਂ ਵਿਚ 8 ਜਨਵਰੀ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ 03 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ 04 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ 04 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ 03 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 04 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: Punjab School Reopen: ਪੰਜਾਬ 'ਚ ਸਕੂਲਾਂ ਦੀਆਂ ਵਧੀਆਂ ਛੁੱਟੀਆਂ, ਹੁਣ 9 ਜਨਵਰੀ ਨੂੰ ਖੁੱਲ੍ਹਣੇ ਸਕੂਲ