ਚੰਡੀਗੜ੍ਹ: ਠੰਡ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ (Weather Report) ਦਿੱਤਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ 20 ਦਸੰਬਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਮੌਸਮ ਕਿਸੇ ਵੀ ਸਮੇਂ ਗੰਭੀਰ ਰੂਪ ਧਾਰਨ ਕਰ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੰਜ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਰਾਤ ਅਤੇ ਸਵੇਰ ਵੇਲੇ ਧੁੰਦ ਦੇ ਨਾਲ-ਨਾਲ ਤ੍ਰੇਲ ਜ਼ਰੂਰ ਪੈਣੀ ਸ਼ੁਰੂ ਹੋ ਗਈ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ਤੱਕ ਬਹੁਤ ਜ਼ਿਆਦਾ ਧੁੰਦ ਛਾਈ ਰਹੇਗੀ, ਜਿਸ 'ਚ ਸਵੇਰ ਸਮੇਂ ਸਫਰ ਕਰਨ 'ਚ ਸਾਵਧਾਨ ਰਹਿਣਾ ਹੋਵੇਗਾ। ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: love Rashifal : ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ