ਚੰਡੀਗੜ੍ਹ: ਬੀਤੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਦੇ ਵਿੱਚ ਠੰਡ ਕਾਫੀ ਜ਼ਿਆਦਾ ਵਧ ਗਈ ਹੈ ਤੇ ਪੰਜਾਬ ਧੁੰਦ ਦੀ ਚਿੱਟੀ ਚਾਦਰ ਦੇ ਵਿੱਚ ਲਿਪਟਿਆ ਹੋਇਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਡਾਕਟਰਾਂ ਅਨੁਸਾਰ ਇਸ ਮੌਸਮ ਵਿੱਚ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕਈ ਦਿਨਾਂ ਤੱਕ ਠੰਢ ਜਾਰੀ ਰਹੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿਚ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਉੱਤਰ ਰੇਲਵੇ ਨੇ ਦੱਸਿਆ ਸੀ ਕਿ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 14 ਰੇਲਗੱਡੀਆਂ ਮਿੱਥੇ ਸਮੇਂ ਤੋਂ ਦੇਰੀ ਨਾਲ ਪਹੁੰਚ ਰਹੀਆਂ ਹਨ।
ਇਹ ਵੀ ਪੜੋ: Daily Love Rashifal: ਲਵ ਪਾਰਟਨਰ ਨਾਲ ਮਿਲੇਗਾ ਸ਼ੌਪਿੰਗ ਕਰਨ ਦਾ ਸਮਾਂ ਅਤੇ ਰਿਸ਼ਤਿਆਂ ਵਿੱਚ ਆਵੇਗੀ ਮਜ਼ਬੂਤੀ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 04 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 04 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਰੇਤੇ ਬਜਰੀ ਦੀ ਢੋਆ ਢੁਆਈ ਦੇ ਰੇਟ ਤੈਅ, ਲੋਕਾਂ ਨੂੰ ਮਿਲੇਗੀ ਸਸਤੀ ਰੇਤਾ-ਬਜਰੀ