ਚੰਡੀਗੜ੍ਹ: ਬੀਤੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਦੇ ਵਿੱਚ ਠੰਡ ਕਾਫੀ ਜ਼ਿਆਦਾ ਵਧ ਗਈ ਹੈ ਤੇ ਪੰਜਾਬ ਧੁੰਦ ਦੀ ਚਿੱਟੀ ਚਾਦਰ ਦੇ ਵਿੱਚ ਲਿਪਟਿਆ ਹੋਇਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਵਧੇਗੀ। ਹਵਾ 'ਚ ਨਮੀ ਦੀ ਮਾਤਰਾ ਹੁਣ ਵਧਣ ਵਾਲੀ ਹੈ, ਇਸ ਕਾਰਨ ਧੁੰਦ ਫੈਲੇਗੀ ਅਤੇ ਰਾਤ ਦਾ ਤਾਪਮਾਨ ਹੋਰ ਡਿੱਗ ਜਾਵੇਗਾ।
ਡਾਕਟਰਾਂ ਅਨੁਸਾਰ ਇਸ ਮੌਸਮ ਵਿੱਚ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕਈ ਦਿਨਾਂ ਤੱਕ ਠੰਢ ਜਾਰੀ ਰਹੇਗੀ।
ਇਹ ਵੀ ਪੜੋ: Daily Love Rashifal: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।
![Weather Report 31 December](https://etvbharatimages.akamaized.net/etvbharat/prod-images/copy-of-copy-of-other_3112newsroom_1672451206_325.png)
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਪੰਜਾਬ ਟਰਾਂਸਪੋਰਟ ਵਿਭਾਗ ਨੇ ਸ਼ੁਰੂ ਕੀਤੀਆਂ ਆਨਲਾਈਨ ਸੇਵਾਵਾਂ