ETV Bharat / state

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਢ, ਹੱਡ ਚਿਰਵੀ ਠੰਢ ਤੋਂ ਕਦੋਂ ਮਿਲੇਗੀ ਰਾਹਤ ? ਜਾਣੋ

Weather Update Today: ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਸਮੇਤ ਰਾਜਾਂ ਵਿੱਚ ਕੜਾਕੇ ਦੀ ਠੰਢ ਨੇ ਤਬਾਹੀ ਮਚਾਈ ਹੋਈ ਹੈ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਅਗਲੇ 24 ਘੰਟਿਆਂ ਤੱਕ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ 'ਚ ਰਾਤ ਸਮੇਂ ਪਾਰਾ ਕਾਫੀ ਡਿੱਗ ਰਿਹਾ ਹੈ, ਜਿਸ ਕਾਰਨ ਇੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

Weather Update Today
Weather Update Today
author img

By ETV Bharat Punjabi Team

Published : Jan 15, 2024, 7:50 AM IST

ਚੰਡੀਗੜ੍ਹ: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੁੰਦ ਦੀ ਲਪੇਟ ਵਿੱਚ ਹੈ ਤੇ ਸੀਤ ਲਹਿਰ ਕਾਰਨ ਠੰਢ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਹੌਲੀ ਹੋਣ ਕਾਰਨ ਉੱਤਰੀ ਭਾਰਤ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 10 ਸਾਲਾਂ ਵਿੱਚ ਪਹਿਲੀ ਵਾਰ ਦਸੰਬਰ ਅਤੇ ਜਨਵਰੀ ਦਾ ਮੌਸਮ ਖੁਸ਼ਕ ਹੋ ਰਿਹਾ ਹੈ। ਖੁਸ਼ਕ ਮੌਸਮ ਕਾਰਨ ਦਿਨ ਦੇ ਤਾਪਮਾਨ ਵਿੱਚ ਵੀ ਕਮੀ ਆਈ ਹੈ। ਇਸ ਦੇ ਨਾਲ ਹੀ ਸੂਰਜ ਨਾ ਨਿਕਲਣ ਕਾਰਨ ਸੀਤ ਲਹਿਰ ਨੇ ਵੀ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਹੋਇਆ ਹੈ।

ਹਰਿਆਣਾ ਦਾ ਮੌਸਮ: ਇਸ ਦੇ ਨਾਲ ਹੀ ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਧੁੰਧ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵੀ ਵਿਜ਼ੀਬਿਲਟੀ ਲਗਭਗ 25 ਮੀਟਰ ਹੋਣ ਦੀ ਉਮੀਦ ਹੈ।

ਦਿੱਲੀ ਦਾ ਮੌਸਮ: ਸੀਤ ਲਹਿਰ ਕਾਰਨ ਦਿੱਲੀ 'ਚ ਬੇਹੱਦ ਠੰਢ ਹੈ। ਐਤਵਾਰ ਦੀ ਸਵੇਰ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਹੀ ਕਿਉਂਕਿ ਦਿੱਲੀ-ਐਨਸੀਆਰ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਘੱਟ ਸੀ। ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਨਾਲ ਹੀ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਦਿੱਲੀ ਦੇ ਲੋਧੀ ਰੋਡ ਇਲਾਕੇ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਦਿੱਲੀ ਵਿੱਚ ਵੀ ਪ੍ਰਦੂਸ਼ਣ ਬਹੁਤ ਮਾੜੀ ਸ਼੍ਰੇਣੀ ਵਿੱਚ ਬਣਿਆ ਹੋਇਆ ਹੈ। ਅੱਜ ਹਵਾ ਗੁਣਵੱਤਾ ਸੂਚਕ ਅੰਕ 405 ਦਰਜ ਕੀਤਾ ਗਿਆ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ।

ਅਲਰਟ ਜਾਰੀ: ਮੌਸਮ ਵਿਭਾਗ ਮੁਤਾਬਕ ਉੱਤਰੀ ਰਾਜਸਥਾਨ 'ਚ ਸਵੇਰੇ ਕੁਝ ਥਾਵਾਂ 'ਤੇ ਸੰਘਣੀ ਧੁੰਦ ਛਾਈ ਰਹੇਗੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਅਸਾਮ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ, ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਮੱਧ ਪ੍ਰਦੇਸ਼, ਉੜੀਸਾ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਸਥਾਨਾਂ 'ਤੇ ਸੀਤ ਲਹਿਰ ਜਾਰੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.