ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ ਤੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਤੋਂ ਰਾਹਤ ਮਿਲੀ, ਪਰ ਸੀਤ ਲਹਿਰ ਜ਼ੋਰੇ ਉੱਤੇ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਕਈ ਜ਼ਿਲ੍ਹਿਆ 'ਚ ਅੱਜ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਮਹਿਸੂਸ ਕੀਤਾ ਜਾ ਰਿਹਾ ਹੈ। ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੋਲਡ ਡੇ ਦਾ ਅਲਰਟ ਜਾਰੀ: ਦੱਸ ਦੇਈਏ ਕਿ ਜਲਦੀ ਹੀ ਮੌਸਮ ਫਿਰ ਤੋਂ ਬਦਲਣ ਵਾਲਾ ਹੈ, ਪਹਾੜੀ ਰਾਜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਠੰਢ ਵਧਣ ਵਾਲੀ ਹੈ, ਖਾਸ ਕਰਕੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ। ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਜਿਵੇਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ‘ਕੋਲਡ ਡੇ’ ਅਤੇ ‘ਸੀਵਰੀ ਕੋਲਡ ਡੇ’ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੀ ਜਾਣਕਾਰੀ ਅਨੁਸਾਰ 9 ਜਨਵਰੀ ਤੋਂ 10 ਜਨਵਰੀ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
-
#WATCH | People sit around the bonfire to keep themselves warm as the cold wave continues in Delhi
— ANI (@ANI) January 9, 2024 " class="align-text-top noRightClick twitterSection" data="
(Visuals from Anand Vihar and Sarai Kale Khan) pic.twitter.com/NuqZEu8Ybf
">#WATCH | People sit around the bonfire to keep themselves warm as the cold wave continues in Delhi
— ANI (@ANI) January 9, 2024
(Visuals from Anand Vihar and Sarai Kale Khan) pic.twitter.com/NuqZEu8Ybf#WATCH | People sit around the bonfire to keep themselves warm as the cold wave continues in Delhi
— ANI (@ANI) January 9, 2024
(Visuals from Anand Vihar and Sarai Kale Khan) pic.twitter.com/NuqZEu8Ybf
ਪੰਜਾਬ 'ਚ ਸੀਤ ਲਹਿਰ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸੋਮਵਾਰ ਨੂੰ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਸੈਲਸੀਅਸ ਰਿਹਾ। ਇਸ ਦਾ ਮਤਲਬ ਹੈ ਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ ਸਿਰਫ਼ 3.6 ਡਿਗਰੀ ਰਿਹਾ। ਸਵੇਰੇ ਧੁੰਦ ਕਾਰਨ ਵਿਜ਼ੀਬਿਲਟੀ ਵੀ 50 ਮੀਟਰ ਤੋਂ ਘੱਟ ਸੀ।
ਹਰਿਆਣਾ ਦਾ ਤਾਪਮਾਨ: ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਠੰਢ ਤੋਂ ਰਾਹਤ ਪਾਉਣ ਲਈ ਲੋਕ ਅੱਗ ਦਾ ਸਹਾਰਾ ਲੈ ਰਹੇ ਹਨ। ਠੰਢ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ।
ਹਰਿਆਣਾ 'ਚ ਸੀਤ ਲਹਿਰ: ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜ ਦੇ ਕਰਨਾਲ, ਕੈਥਲ, ਕੁਰੂਕਸ਼ੇਤਰ ਅਤੇ ਅੰਬਾਲਾ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚਰਖੀ ਦਾਦਰੀ, ਭਿਵਾਨੀ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ, ਯਮੁਨਾਨਗਰ, ਜੀਂਦ ਅਤੇ ਪੰਚਕੂਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਹਰਿਆਣਾ 'ਚ ਯੈਲੋ ਅਲਰਟ: ਮੌਸਮ ਵਿਭਾਗ ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਹਰਿਆਣਾ 'ਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਵੀ ਬਣਿਆ ਰਹੇਗਾ। ਇਸ ਕਾਰਨ ਹਰਿਆਣਾ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਹਫਤੇ ਦੇ ਅੰਤ ਤੱਕ ਤਾਪਮਾਨ 'ਚ ਬਦਲਾਅ ਦੇਖਿਆ ਜਾ ਸਕਦਾ ਹੈ।