ਬਲਜਿੰਦਰ ਕੌਰ ਦਾ ਵਿਆਹ ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦਾ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਵੇਗਾ। ਸਪੀਕਰ ਰਾਣਾ ਕੇਪੀ ਸਿੰਘ ਨੇ ਸਾਰੇ ਵਿਧਾਇਕਾਂ ਨੂੰ ਸੱਦਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਪਰਿਵਾਰ ਲਈ ਖੁਸ਼ੀ ਦੀ ਕਾਮਨਾ ਕੀਤੀ।
ਦੱਸਣਯੋਗ ਹੈ ਕਿ 7 ਜਨਵਰੀ ਨੂੰ ਬਲਜਿੰਦਰ ਕੌਰ ਦੀ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋਈ ਸੀ ਜਿਸ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਸ਼ਾਮਲ ਹੋਏ ਸਨ।