ETV Bharat / state

Qaumi Insaaf Morcha: ਮੋਹਾਲੀ ਬਾਰਡਰ 'ਤੇ ਜਿੱਥੇ ਪੁਲਿਸ ਨੇ ਡੱਕਿਆ, ਉੱਥੇ ਹੀ ਡਟ ਗਿਆ ਇਨਸਾਫ਼ ਮੋਰਚਾ - ਸੀਐਮ ਮਾਨ ਦੀ ਕੋਠੀ ਦਾ ਕਰਨਾ ਸੀ ਘਿਰਾਓ

ਮੋਹਾਲੀ ਦੇ ਬਾਰਡਰ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਨੇ ਉਸੇ ਥਾਂ ਡੇਰਾ ਲਾ ਲਿਆ ਹੈ, ਜਿੱਥੇ ਲੰਘੇ ਦਿਨੀਂ ਮੋਰਚੇ ਦੇ 31 ਮੈਂਬਰਾਂ ਦੀ ਗ੍ਰਿਫਤਾਰੀ ਹੋਈ ਸੀ। ਜਾਣਕਾਰੀ ਮੁਤਾਬਿਕ ਮੋਰਚੇ ਦਾ ਐਲਾਨ ਹੈ ਕਿ ਉਹ ਇਨਸਾਫ ਮਿਲਣ ਤੱਕ ਇਸੇ ਤਰ੍ਹਾਂ ਡਟੇ ਰਹਿਣਗੇ।

Where the police stopped, the justice front stopped there
Qaumi Insaaf Morcha: ਮੋਹਾਲੀ ਬਾਰਡਰ 'ਤੇ ਜਿੱਥੇ ਪੁਲਿਸ ਨੇ ਡੱਕਿਆ, ਉੱਥੇ ਹੀ ਡਟ ਗਿਆ ਇਨਸਾਫ਼ ਮੋਰਚਾ
author img

By

Published : Feb 7, 2023, 5:27 PM IST

Updated : Feb 7, 2023, 5:33 PM IST

ਚੰਡੀਗੜ੍ਹ: ਮੋਹਾਲੀ ਵਿੱਚ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਦਰਅਸਲ ਇਨਸਾਫ ਮੋਰਚੇ ਦੇ ਕੱਲ੍ਹ 31 ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਇਨ੍ਹਾਂ ਵਲੋਂ ਸੀਐੱਮ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਦਾ ਘੇਰਾਓ ਕੀਤਾ ਜਾਣਾ ਸੀ। ਇਸ ਦੌਰਾਨ ਪੁੁਲਿਸ ਅਤੇ ਮੋਰਚੇ ਵਿਚਕਾਰ ਤਣਾਅ ਵਾਲੀ ਸਥਿਤੀ ਵੀ ਰਹੀ। ਪੁਲਿਸ ਨੇ ਉਕਤ ਜਥੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਜਥੇ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਹਾਲਾਂਕਿ ਮੋਰਚੇ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ, ਇਹ ਮੋਰਚਾ ਜਾਰੀ ਰਹੇਗਾ। ਦੂਜੇ ਪਾਸੇ ਮੋਰਚੇ ਦੇ ਸਾਥੀ ਵੀ ਉਸੇ ਥਾਂ ਬਹਿ ਗਏ ਹਨ, ਜਿਥੋਂ ਮੋਰਚੇ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਮੋਰਚੇ ਨੇ ਕੀਤਾ ਐਲਾਨ: ਇਹ ਵੀ ਜ਼ਿਕਰਯੋਗ ਹੈ ਕਿ ਮੋਹਾਲੀ-ਚੰਡੀਗੜ੍ਹ ਬਾਰਡਰ ਉਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਚੱਲ ਰਿਹਾ ਹੈ। ਮੋਰਚੇ ਵਿਚ ਸ਼ਾਮਲ ਸੰਗਤ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਕੋਈ ਫੈਸਲਾ ਨਹੀਂ ਕਰਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਦੀ ਇਹ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ। ਸੰਗਤ ਨੇ ਸਰਕਾਰ ਨੂੰ ਬਿਨ੍ਹਾਂ ਦੇਰੀ ਇਸ ਮਾਮਲੇ ਨੂੰ ਸੁਲਝਾਉਣ ਦੀ ਬੇਨਤੀ ਵੀ ਕੀਤੀ ਹੈ।

ਪੁਲਿਸ ਨੇ ਕੀਤੇ ਕਰੜੇ ਸੁਰੱਖਿਆ ਪ੍ਰਬੰਧ: ਮੋਰਚੇ ਦੇ 31 ਮੈਂਬਰਾਂ ਦੇ ਜਥੇ ਵੱਲੋਂ ਟਰੈਕਟਰਾਂ ਉਤੇ ਸਵਾਰ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ। ਵਡਾਲੀ ਪਿੰਡ ਦਾ ਜਥਾ ਰੇਸ਼ਮ ਸਿੰਘ ਵਡਾਲੀ ਦੀ ਅਗਵਾਈ ਵਿੱਚ ਇਹ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਤੁਰਿਆ। ਹਾਲਾਂਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਚੰਡੀਗੜ੍ਹ ਬਾਰਡਰ ਉਤੇ ਅਰਦਾਸ ਕਰ ਕੇ ਇਹ ਜਥਾ ਰਵਾਨਾ ਹੋਇਆ। ਇਸ ਦੌਰਾਨ "ਬੰਦੀ ਸਿੰਘਾਂ ਨੂੰ ਰਿਹਾ ਕਰਨ ਦੇ ਨਾਅਰੇ ਵੀ ਗੂੰਜਦੇ ਰਹੇ।

ਸਰਕਾਰ ਦਾ ਸਿੱਖ ਵਿਰੋਧੀ ਚਿਹਰਾ: ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰਾਂ ਵੱਲੋਂ ਬਲਾਤਕਾਰੀਆਂ, ਕਾਤਲਾਂ ਤੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਪੈਰੋਲ ਤੇ ਜ਼ਮਾਨਤਾਂ ਮਿਲ ਸਕਦੀਆਂ ਹਨ ਤਾਂ ਫਿਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰ ਵਾਰ ਸਰਕਾਰ ਚੁੱਪ ਕਿਉਂ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਰਕਾਰ ਆਪਣਾ ਸਿੱਖ ਵਿਰੋਧੀ ਚਿਹਰਾ ਦਿਖਾ ਰਹੀ ਹੈ।

ਇਹ ਵੀ ਪੜ੍ਹੋ: Sikh Brothers in Pakistan : ਪਾਕਿਸਤਾਨ ਵਿੱਚ ਹੋਈ ਬੇਅਦਬੀ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਕੀਤੀ ਨਿਖੇਧੀ

Last Updated : Feb 7, 2023, 5:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.