ETV Bharat / state

ਕੀ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋ ਜਾਵੇਗੀ ਖੇਰੂ-ਖੇਰੂ ?

author img

By

Published : Jul 17, 2021, 9:22 PM IST

ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈਕੇ ਵਿਰੋਧੀਆਂ ਵੱਲੋਂ ਕਾਂਗਰਸ ‘ਤੇ ਨਿਸ਼ਾਨੇ ਸਾਧੇ ਗਏ ਹਨ। ਵਿਰੋਧੀਆਂ ਵੱਲੋਂ ਨਵਜੋਤ ਸਿੱਧੂ ਤੇ ਕਾਂਗਰਸ ਪਾਰਟੀ ਨੂੰ ਫੇਲ੍ਹ ਕਰਾਰ ਦਿੱਤਾ ਗਿਆ ਹੈ।

ਕੀ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋ ਜਾਵੇਗੀ ਖੇਰੂ-ਖੇਰੂ ?
ਕੀ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋ ਜਾਵੇਗੀ ਖੇਰੂ-ਖੇਰੂ ?

ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਅੱਜ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸੀਸਵਾਂ ਫਾਰਮ ਹਾਊਸ ‘ਤੇ ਤਕਰੀਬਨ ਇੱਕ ਘੰਟੇ ਤੋਂ ਵੱਧ ਮੁਲਾਕਾਤ ਕੀਤੀ, ਤਾਂ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਪਹੁੰਚ ਕੇ ਕੈਬਨਿਟ ਮੰਤਰੀਆਂ ਸਣੇ ਕਈ ਵਿਧਾਇਕਾਂ ਅਤੇ ਸਾਬਕਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਲਾਲ ਸਿੰਘ ਨਾਲ ਮੁਲਾਕਾਤ ਕੀਤੀ।

ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ। ਜਿਸ ਵਿੱਚ ਮੌਜੂਦਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਤਿੰਨ ਸਾਬਕਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਅਤੇ ਲਾਲ ਸਿੰਘ ਸਨ ਨਵਜੋਤ ਸਿੰਘ ਸਿੱਧੂ ਦੀ ਇਸ ਐਕਟੀਵਿਟੀ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਵਿਚਾਲੇ ਅਤੇ ਨਵਜੋਤ ਸਿੰਘ ਸਿੱਧੂ ਦੇ ਧੜੇ ਖੁੱਲ੍ਹ ਕੇ ਸਾਹਮਣੇ ਆ ਚੁੱਕੇ ਹਨ।

ਹੁਣ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ, ਕਿ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਨਹੀਂ ਬਲਕਿ ਹੋਰ ਵਧੇਗਾ ਹਾਲਾਂਕਿ ਇਸ ਸਵਾਲ ਉੱਪਰ ਕਾਂਗਰਸ ਦੇ ਸੀਨੀਅਰ ਲੀਡਰ ਅਸ਼ਵਨੀ ਸੇਖੜੀ ਨੇ ਕਿਹਾ, ਕਿ ਜੋ ਵੀ ਇਹ ਚੱਲ ਰਿਹਾ ਹੈ, 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੀ ਹੋ ਰਿਹਾ ਹੈ, ਅਤੇ ਜਿਸ ਨੂੰ ਵੀ ਜੋ ਵੀ ਜ਼ਿੰਮੇਵਾਰੀ ਮਿਲੇਗੀ ਉਹ ਸਾਰੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੰਮ ਕਰਨਗੇ ਅਤੇ ਕਾਂਗਰਸ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਜਿਤਾਉਣਗੇ।

ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੇ ਨਾਲ ਕੋਈ ਜ਼ਿਆਦਾ ਫ਼ਰਕ ਨਹੀਂ ਪਵੇਗਾ। ਕਿਉਂਕਿ ਕਾਂਗਰਸ ਪਹਿਲਾਂ ਹੀ ਖੇਰੂੰ ਖੇਰੂੰ ਹੋ ਚੁੱਕੀ ਹੈ। ਲੋਕ ਹੁਣ ਇਹ ਪੁੱਛਦੇ ਹਨ, ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਮਾਮਲੇ ਦਾ ਕੀ ਬਣਿਆ ਅਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਾਲਾਤ ਅਜਿਹੇ ਹਨ, ਕਿ ਉਹ ਖੁਦ ਕਾਂਗਰਸ ਦੀ ਵੋਟ ਕਾਂਗਰਸ ਨੂੰ ਨਹੀਂ ਪੁਆ ਸਕਦੇ, ਅਕਾਲੀ ਦਲ ਨੂੰ ਤਾਂ ਕੀ ਪੁਆਉਣਗੇ

ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਅਕਾਲੀ ਦਲ ਦੇ ਬੁਲਾਰੇ ਕਰਮਵੀਰ ਸਿੰਘ ਗੁਰਾਇਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਿਰਫ਼ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਹੀ ਜਚਦੇ ਹਨ। ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਕਾਂਗਰਸ ਨੇ ਹੁਣ ਤੱਕ ਸੂਬੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ ਨਾ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ

ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼ Live Update: ਕਾਂਗਰਸ ‘ਚ ਕਲੇਸ਼ ਘਟਣ ਦੀ ਬਜਾਏ ਵਧਣ ਦੇ ਸੰਕੇਤ !

ETV Bharat Logo

Copyright © 2024 Ushodaya Enterprises Pvt. Ltd., All Rights Reserved.