ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ 'ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ 'ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ 'ਤੇ ਥੋਪਣ ਨਹੀਂ ਦੇਣਗੇ।
ਭਾਜਪਾ ਵੱਲੋਂ ਕੱਲ੍ਹ ਬਿਨਾਂ ਇਜਾਜਤ ਲਏ ਅਖੌਤੀ 'ਦਲਿਤ ਇਨਸਾਫ ਯਾਤਰਾ' ਕੱਢਣ ਦੀ ਵਿਅਰਥ ਕੋਸ਼ਿਸ਼ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਮੈਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਸਾਂਤਮਈ ਮਾਹੌਲ ਨੂੰ ਵਿਗਾੜਨ ਨਹੀਂ ਦੇਵਾਂਗਾ।'' ਉਨ੍ਹਾਂ ਕਿਹਾ ਕਿ ਇਹ ਵੰਡੀਆਂ ਪਾਉਣ ਵਾਲੀਆਂ ਚਾਲਾਂ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ, ਜਿਸ ਦੇ ਲੋਕ ਆਪਣੀ ਸਮੂਹਿਕ ਵਿਕਾਸ ਲਈ ਖੁਸ਼ੀ ਨਾਲ ਇਕੱਠੇ ਰਹਿ ਰਹੇ ਹਨ।
-
Won't let @BJP4India succeed in its vicious agenda to divide Punjab on caste lines, vows @capt_amarinder. Slams @BJP4Punjab for indulging in theatrics to divert attention from its failure to protect rights of farmers & SC students. pic.twitter.com/eCIrohcsCt
— Raveen Thukral (@RT_MediaAdvPbCM) October 23, 2020 " class="align-text-top noRightClick twitterSection" data="
">Won't let @BJP4India succeed in its vicious agenda to divide Punjab on caste lines, vows @capt_amarinder. Slams @BJP4Punjab for indulging in theatrics to divert attention from its failure to protect rights of farmers & SC students. pic.twitter.com/eCIrohcsCt
— Raveen Thukral (@RT_MediaAdvPbCM) October 23, 2020Won't let @BJP4India succeed in its vicious agenda to divide Punjab on caste lines, vows @capt_amarinder. Slams @BJP4Punjab for indulging in theatrics to divert attention from its failure to protect rights of farmers & SC students. pic.twitter.com/eCIrohcsCt
— Raveen Thukral (@RT_MediaAdvPbCM) October 23, 2020
-
.@BJP4India has no moral right to talk of Dalit rights, given how SCs are treated in BJP-ruled states, says @capt_amarinder. Cites shocking data on Dalit atrocities in UP, asks 'is this your definition of justice for Dalits & what you're offering to Punjab Dalits?' @BJP4Punjab pic.twitter.com/cuQzF5uTh2
— Raveen Thukral (@RT_MediaAdvPbCM) October 23, 2020 " class="align-text-top noRightClick twitterSection" data="
">.@BJP4India has no moral right to talk of Dalit rights, given how SCs are treated in BJP-ruled states, says @capt_amarinder. Cites shocking data on Dalit atrocities in UP, asks 'is this your definition of justice for Dalits & what you're offering to Punjab Dalits?' @BJP4Punjab pic.twitter.com/cuQzF5uTh2
— Raveen Thukral (@RT_MediaAdvPbCM) October 23, 2020.@BJP4India has no moral right to talk of Dalit rights, given how SCs are treated in BJP-ruled states, says @capt_amarinder. Cites shocking data on Dalit atrocities in UP, asks 'is this your definition of justice for Dalits & what you're offering to Punjab Dalits?' @BJP4Punjab pic.twitter.com/cuQzF5uTh2
— Raveen Thukral (@RT_MediaAdvPbCM) October 23, 2020
ਕੈਪਟਨ ਨੇ ਕਿਹਾ ਕਿ ਭਾਜਪਾ ਨੂੰ ਦਲਿਤ ਅਧਿਕਾਰਾਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਜਿਸ ਨੂੰ ਭਾਜਪਾ ਆਪਣੀ ਸੱਤਾ ਦੌਰਾਨ ਬੇਰਹਿਮੀ ਨਾਲ ਦਰੜਦੀ ਰਹੀ ਹੈ। ਉਨ੍ਹਾਂ ਹੈਰਾਨ ਕਰਨ ਵਾਲੇ ਅੰਕੜਿਆਂ ਵੱਲ ਇਸ਼ਾਰਾ ਕੀਤਾ ਜੋ ਦਰਸਾਉਂਦੇ ਹਨ ਕਿ ਭਾਜਪਾ ਦੀ ਸੱਤਾ ਦੌਰਾਨ ਉੱਤਰ ਪ੍ਰਦੇਸ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਉੱਤੇ ਹੋਏ ਅੱਤਿਆਚਾਰ ਦੇਸ ਵਿੱਚ ਹੋਏ ਅੱਤਿਆਚਾਰਾਂ ਦਾ 25 ਫੀਸਦ ਤੋਂ ਵੱਧ ਹਿੱਸਾ ਹਨ ਅਤੇ ਸਾਲ 2018 ਵਿੱਚ ਅਜਿਹੀਆਂ ਸਭ ਤੋਂ ਵੱਧ ਘਟਨਾਵਾਂ ਦਰਜ ਹੋਈਆਂ ਹਨ। ਉਨ੍ਹਾਂ ਭਾਜਪਾ ਨੂੰ ਪੁੱਛਿਆ, ''ਕੀ ਇਹ ਤੁਹਾਡੀ ਦਲਿਤਾਂ ਲਈ ਨਿਆਂ ਦੀ ਪਰਿਭਾਸ਼ਾ ਹੈ? ਕੀ ਤੁਸੀਂ ਇਹੋ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਦੇਣਾ ਚਾਹੁੰਦੇ ਹੋ?''
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਮਾਰੂ, ਕਿਸਾਨੀ ਵਿਰੋਧੀ ਅਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਪੂਰੀ ਤਰ੍ਹਾਂ ਫਸ ਗਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਇਕੋ-ਇਕ ਉਦੇਸ਼ ਨਾਲ ਨਾਟਕ ਅਤੇ ਗਲਤ ਪ੍ਰਚਾਰਾਂ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਤੱਥ ਇਹ ਹੈ ਕਿ ਪਾਰਟੀ ਨੇ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ ਜਿਨ੍ਹਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਜਾਣਬੁਝ ਕੇ ਕੇਂਦਰੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਹੱਥ ਝਾੜ ਕੇ ਉੱਚ ਸਿੱਖਿਆ ਤੱਕ ਪਹੁੰਚ ਤੋਂ ਵਾਂਝਾ ਕਰ ਦਿੱਤਾ ਸੀ।
ਕੈਪਟਨ ਨੇ ਕਿਹਾ ਕਿ ਭਾਜਪਾ ਨੇ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸੂਬੇ ਦੀ ਸਕਾਲਰਸ਼ਿਪ ਸਕੀਮ ਦੀ ਸਫ਼ਲਤਾਪੂਰਵਕ ਸ਼ੁਰੂਆਤ ਤੋਂ ਘਬਰਾ ਕੇ ਇਹ ਰੈਲੀ ਕੀਤੀ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦਲਿਤ ਵਿਰੋਧੀ ਫੈਸਲੇ ਕਾਰਨ 800 ਕਰੋੜ ਰੁਪਏ ਦਾ ਘਾਟਾ ਝੱਲਣ ਦੇ ਬਾਵਜੂਦ, ਆਰਥਿਕ ਮੰਦੀ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਇੱਕ ਨਵੀਂ ਸਕੀਮ ਡਾ. ਬੀ.ਆਰ. ਅੰਬੇਦਕਰ ਐਸ ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸ਼ੁਰੂ ਕੀਤੀ, ਜਿਸ ਦਾ ਉਦੇਸ਼ ਨਾ ਸਿਰਫ਼ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਲਾਭ ਦੇਣਾ ਹੈ, ਸਗੋਂ ਹੋਰ ਨੌਜਵਾਨਾਂ ਤੱਕ ਇਸ ਦਾ ਲਾਭ ਪਹੁੰਚਾਉਣਾ ਹੈ, ਜੋ ਭਾਜਪਾ ਸਰਕਾਰ ਹਜ਼ਮ ਨਾ ਕਰ ਸਕੀ।
ਮੁੱਖ ਮੰਤਰੀ ਨੇ ਕਿਹਾ, ''ਅਸੀਂ ਪੰਜਾਬੀ ਆਪਣਾ ਸਭ ਕੁੱਝ ਕੁਰਬਾਨ ਕਰ ਸਕਦੇ ਹਾਂ ਜਿਵੇਂ ਕਿ ਅਸੀਂ ਆਪਣੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਜ਼ਾਦੀ ਸੰਗਰਾਮ ਦੌਰਾਨ ਕੀਤਾ ਸੀ ਜੋ ਕਿ ਭਾਰਤੀ ਸੰਵਿਧਾਨ ਦੇ ਸਿਧਾਂਤਾਂ ਦੀ ਪ੍ਰਮੁੱਖ ਵਿਸ਼ੇਸ਼ਤਾ ਹੈ।'' ਮੁੱਖ ਮੰਤਰੀ ਨੇ ਭਾਜਪਾ ਨੂੰ ਇਸ ਦੇ ਮਾਰੂ ਅਤੇ ਘਟੀਆ ਏਜੰਡੇ ਨੂੰ ਜਾਰੀ ਰੱਖਣ ਵਿਰੁੱਧ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਜਪਾ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਇਸ ਸਮੇਂ ਸੂਬੇ ਦੀ ਵਿਧਾਨ ਸਭਾ ਵਿਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ ਪਰ ਸੂਬੇ ਵਿਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਘਟੀਆ ਹੱਥਕੰਢੇ ਅਪਣਾਏ ਜਾ ਰਹੇ ਹਨ।