ETV Bharat / state

ਜਿੰਨਾ ਚਿਰ ਖੱਟਰ ਕਿਸਾਨਾਂ 'ਤੇ ਤਸ਼ੱਦਦ ਲਈ ਮੁਆਫ਼ੀ ਨਹੀਂ ਮੰਗਦਾ, ਗੱਲ ਨਹੀਂ ਕਰਾਂਗਾ: ਕੈਪਟਨ - wont talk to khattar now unless he apologises

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ ਮੁਆਫੀ ਮੰਗਣ ਲਈ ਕਿਹਾ ਹੈ। ਨਾਲ ਹੀ ਕਿਹਾ ਹੈ ਕਿ ਜਿੰਨਾ ਚਿਰ ਖੱਟਰ ਵੱਲੋਂ ਮੁਆਫ਼ੀ ਨਹੀਂ ਮੰਗੀ ਜਾਂਦੀ, ਉਹ ਬਿਲਕੁਲ ਗੱਲ ਨਹੀਂ ਕਰਨਗੇ।

ਜਿੰਨਾ ਚਿਰ ਖੱਟਰ ਕਿਸਾਨਾਂ 'ਤੇ ਤਸ਼ੱਦਦ ਲਈ ਮੁਆਫ਼ ਨਹੀਂ ਮੰਗਦਾ, ਗੱਲ ਨਹੀਂ ਕਰਾਂਗਾ: ਕੈਪਟਨ

author img

By

Published : Nov 28, 2020, 8:50 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਖੱਟਰ ਉਤੇ ਝੂਠ ਫੈਲਾਉਣ ਅਤੇ ਉਸ ਮਸਲੇ ਵਿੱਚ ਟੰਗ ਅੜਾਉਣ ਦਾ ਦੋਸ਼ ਲਾਇਆ ਜਿਸ ਦਾ ਉਨ੍ਹਾਂ ਦੇ ਸੂਬੇ ਨਾਲ ਕੋਈ ਲੈਣਾ-ਦੇਣਾ ਹੀ ਨਹੀਂ ਹੈ।

ਮੀਡੀਆ ਨਾਲ ਲੜੀਵਾਰ ਮੁਲਾਕਾਤਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਖੱਟਰ ਇਹ ਝੂਠ ਬੋਲ ਰਿਹਾ ਹੈ ਕਿ ਉਸ ਨੇ ਕਈ ਵਾਰ ਮੇਰੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਂ ਜਵਾਬ ਨਹੀਂ ਦਿੱਤਾ। ਪਰ ਹੁਣ ਉਸ ਨੇ ਮੇਰੇ ਕਿਸਾਨਾਂ ਨਾਲ ਜੋ ਕੁਝ ਕੀਤਾ ਹੈ, ਮੈਂ ਉਸ ਨਾਲ ਬਿਲਕੁਲ ਗੱਲ ਨਹੀਂ ਕਰਨੀ, ਚਾਹੇ 10 ਵਾਰ ਕੋਸ਼ਿਸ਼ ਕਰਕੇ ਦੇਖ ਲਵੇ। ਜਦੋਂ ਤੱਕ ਖੱਟਰ ਮੁਆਫੀ ਨਹੀਂ ਮੰਗਦਾ ਅਤੇ ਇਹ ਨਹੀਂ ਮੰਨ ਲੈਂਦਾ ਕਿ ਮੈਂ ਪੰਜਾਬ ਦੇ ਕਿਸਾਨਾਂ ਨਾਲ ਗਲਤ ਕੀਤਾ, ਮੈਂ ਉਸ ਨੂੰ ਮੁਆਫ਼ ਨਹੀਂ ਕਰਾਂਗਾ।“

  • “He never called me, @mlkhattar is lying,” says @capt_amarinder but vows not to talk to Haryana CM now unless he apologises for brutality against Punjab's farmers. "Will not forgive him for what he has done to my farmers, will not talk to him till he says sorry." pic.twitter.com/3APhqGMtAI

    — Raveen Thukral (@RT_MediaAdvPbCM) November 28, 2020 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਉਪਰ ਅੱਥਰੂ ਗੈਸ ਛੱਡਣ ਅਤੇ ਲਾਠੀਚਾਰਜ ਕਰਨ ਅਤੇ ਜਲ ਤੋਪਾਂ ਦੀਆਂ ਬੁਛਾੜਾਂ ਮਾਰਨ ਤੋਂ ਬਾਅਦ ਬਹੁਤ ਸਾਰੇ ਕਿਸਾਨ ਜ਼ਖਮੀ ਹੋਏ, ਜਿਸ ਕਰਕੇ ਉਨ੍ਹਾਂ ਵੱਲੋਂ ਖੱਟਰ ਨਾਲ ਗੱਲ ਕਰਨ ਦੀ ਕੋਈ ਤੁੱਕ ਨਹੀਂ ਬਣਦੀ, ਚਾਹੇ ਉਹ ਗੁਆਂਢੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਉਹ ਕਿਸਾਨਾਂ ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਈ ਵਾਰ ਗੱਲ ਕਰ ਸਕਦੇ ਹਨ ਤਾਂ ਉਹ ਆਪਣੇ ਗੁਆਂਢੀ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਪਿੱਛੇ ਕਿਉਂ ਹਟਦੇ, ਜੇਕਰ ਖੱਟਰ ਨੇ ਸੱਚਮੁੱਚ ਹੀ ਰਾਬਤਾ ਕਾਇਮ ਕੀਤਾ ਹੁੰਦਾ।

ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ਲਾਉਣ ‘ਤੇ ਖੱਟਰ ਉਤੇ ਵਰ੍ਹੇ ਮੁੱਖ ਮੰਤਰੀ

  • Punjab intel shows 40000-50000 Haryana farmers joined farmers' #DilliChalo, says @capt_amarinder, nailing @mlkhattar's lie. Says Haryana CM doesn't know what's happening in his own state & has no business poking his nose in Punjab's affairs.

ਕੈਪਟਨ ਅਮਰਿੰਦਰ ਸਿੰਘ ਨੇ ਖੱਟਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕਹਿ ਰਿਹਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਕਿਸਾਨਾਂ ਨੂੰ ਉਕਸਾ ਕੇ ਅੰਦੋਲਨ ਲਈ ਭੜਕਾ ਰਿਹਾ ਹੈ। ਉਨ੍ਹਾਂ ਕਿਹਾ,”ਮੈਂ ਧੁਰ ਅੰਦਰੋਂ ਰਾਸ਼ਟਰਵਾਦੀ ਹਾਂ, ਮੈਂ ਸਰਹੱਦੀ ਸੂਬਾ ਚਲਾਉਂਦਾ ਹਾਂ ਅਤੇ ਅਜਿਹਾ ਕੁੱਝ ਕਦੇ ਵੀ ਨਹੀਂ ਕੀਤਾ, ਜਿਸ ਨਾਲ ਅਮਨ-ਕਾਨੂੰਨ ਦੀ ਵਿਵਸਥਾ ਲਈ ਮੁਸ਼ਕਲ ਪੈਦਾ ਹੁੰਦੀ ਹੋਵੇ।“ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੇ ਪਿਛਲੇ 60 ਦਿਨਾਂ ਤੋਂ ਬਿਨਾਂ ਕਿਸੇ ਸਮੱਸਿਆ ਤੋਂ ਸੂਬੇ ਦੇ ਰੇਲ ਟਰੈਕ ਰੋਕੇ, ਜਿਸ ਨਾਲ ਸੂਬੇ ਨੂੰ 43000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਸਹਿਣਾ ਪਿਆ।

'ਕਿਸਾਨਾਂ ਦੇ ਸੰਘਰਸ਼ ਪਿੱਛੇ ਕੋਈ ਸਿਆਸੀ ਪਾਰਟੀ ਨਹੀਂ, ਅੰਦੋਲਨ ਕਿਸਾਨਾਂ ਦਾ ਸੁਭਾਵਿਕ ਪ੍ਰਤੀਕਰਮ'

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਮੈਂ ਖੱਟਰ ਦੀਆਂ ਬੇਤੁੱਕੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਵਾਂਗਾ। ਕੀ ਮੇਰੇ ਕੋਲ ਕਿਸਾਨਾਂ ਨੂੰ ਭੜਕਾਉਣ ਤੋਂ ਇਲਾਵਾ ਕੋਈ ਹੋਰ ਕੰਮ ਕਰਨ ਲਈ ਨਹੀਂ ਹੈ?” ਕਈ ਵਾਰ ਉਹ ਕਹਿੰਦੇ ਹਨ ਕਿ ਇਹ ਖਾਲਿਸਤਾਨੀ ਹਨ ਜੋ ਰੋਸ ਪ੍ਰਦਰਸ਼ਨ ਕਰਾ ਰਹੇ ਹਨ ਅਤੇ ਕਈ ਵਾਰ ਪ੍ਰਦਰਸ਼ਨਾਂ ਲਈ ਮੇਰੇ ਉਤੇ ਦੋਸ਼ ਲਾਉਂਦੇ ਹਨ। ਉਨ੍ਹਾਂ ਨੂੰ ਆਪਣਾ ਫ਼ੈਸਲਾ ਕਰ ਲੈਣ ਦਿਓ।“ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਸ਼ਮੂਲੀਅਤ ਨਹੀਂ ਹੈ ਸਗੋਂ ਇਹ ਕਿਸਾਨ ਦਾ ਸੁਭਾਵਿਕ ਪ੍ਰਤੀਕਰਮ ਹੈ ਜੋ ਆਪਣੇ ਭਵਿੱਖ ਦੀ ਲੜਾਈ ਲੜ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿਸਾਨਾਂ ਨੂੰ ਰੋਸ ਕਰਨ ਅਤੇ ਆਪਣੀ ਗੱਲ ਰੱਖਣ ਦੇ ਨਾਲ-ਨਾਲ ਆਪਣਾ ਗੁੱਸਾ ਅਤੇ ਭਾਵਨਾਵਾਂ ਜ਼ਾਹਰ ਕਰਨ ਲਈ ਆਪਣੀ ਖੁਦ ਦੀ ਕੌਮੀ ਰਾਜਧਾਨੀ ਵਿੱਚ ਜਾਣ ਦਾ ਪੂਰਾ ਹੱਕ ਹੈ।

ਇਹ ਐਲਾਨ ਕਰਦਿਆਂ ਕਿ ਕੋਈ ਵੀ ਕਾਰਪੋਰੇਟ ਘਰਾਣਿਆਂ ਨੂੰ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਵਿੱਚ ਆਉਣ ਤੋਂ ਨਹੀਂ ਰੋਕ ਰਿਹਾ, ਮੁੱਖ ਮੰਤਰੀ ਨੇ ਕਿਹਾ ਕਿ ਉਹ ਹੁਣ ਵੀ ਪੰਜਾਬ ਵਿੱਚ ਖਰੀਦ ਕਰ ਰਹੇ ਹਨ ਅਤੇ ਆਪਣਾ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਮੌਜੂਦਾ ਪ੍ਰਣਾਲੀ ਨੂੰ ਜਾਰੀ ਰੱਖਦੇ ਹੋਏ ਅਜਿਹਾ ਸਕਦੇ ਹਨ।

'ਖੇਤੀ ਕਾਨੂੰਨਾਂ ਕਾਰਨਾਂ ਪੈਦਾ ਹੋਈ ਸਥਿਤੀ ਨੂੰ ਸੁਲਝਾਉਣ ਲਈ ਕੇਂਦਰ ਦੇ ਯਤਨਾਂ 'ਚ ਸ਼ਮੂਲੀਅਤ ਲਈ ਤਿਆਰ ਹਾਂ'

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਸਲੇ ਦਾ ਨਿਪਟਾਰਾ ਹੋਵੇ ਅਤੇ ਟਕਰਾਅ ਖਤਮ ਹੋ ਜਾਵੇ ਅਤੇ ਉਹ ਮਸਲੇ ਦੇ ਹੱਲ ਲਈ ਜੋ ਸਹਾਇਤਾ ਕਰ ਸਕਦੇ ਹਨ, ਉਹ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ 'ਤੇ ਬਣੀ ਪੇਚੀਦਗੀ ਨੂੰ ਖ਼ਤਮ ਕਰਨ ਲਈ ਕਿਸੇ ਵੀ ਕੋਸ਼ਿਸ਼ ਦੀ ਹਮਾਇਤ ਕਰਨ ਲਈ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਲੱਭਣਾ ਪਵੇਗਾ।

  • Ready to join Centre in its efforts to resolve #FarmLaws imbroglio if they ask us to, says @capt_amarinder, says doesn't want confrontation on the issue to continue, wants only peace & prosperity for Punjab at all costs.

ਉਨ੍ਹਾਂ ਕਿਹਾ, “ਜੇਕਰ ਭਾਰਤ ਸਰਕਾਰ ਇਸ ਮੁੱਦੇ ਦੇ ਹੱਲ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਬਣਨ ਲਈ ਕਹਿੰਦੀ ਹੈ ਤਾਂ ਅਸੀਂ ਜ਼ਰੂਰ ਜਾਵਾਂਗੇ।” ਉਨ੍ਹਾਂ ਅੱਗੇ ਕਿਹਾ “ਮੇਰਾ ਉਦੇਸ਼ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਹੈ।'' ਕੈਪਟਨ ਅਮਰਿੰਦਰ ਨੇ ਸੁਝਾਅ ਦਿੱਤਾ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਲਈ ਕੇਂਦਰ ਨੂੰ ਖ਼ੁਰਾਕ ਸੁਰੱਖਿਆ ਐਕਟ ਵਿੱਚ ਸੋਧ ਕਰਨੀ ਚਾਹੀਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.