ETV Bharat / state

Workshop on stubble management: ਪਰਾਲੀ ਪ੍ਰਬੰਧਨ 'ਤੇ ਵਰਕਸ਼ਾਨ ਅੱਜ, ਮੋਹਾਲੀ ਪਹੁੰਚਣਗੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ - ਪਰਾਲੀ ਪ੍ਰਬੰਧਨ ਉਤੇ ਵਰਕਸ਼ਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੋਹਾਲੀ ਵਿਖੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਇਕ ਵਰਕਸ਼ਾਪ ਕਰਵਾਈ ਜਾ ਰਹੀ ਹੈ। ਵਰਕਸ਼ਾਪ ਵਿਚ ਪਰਾਲੀ ਪ੍ਰਬੰਧਨ ਦੇ ਸਥਾਈ ਹੱਲ ਸਬੰਧੀ ਗੱਲਬਾਤ ਲਈ ਕੇਂਦਰੀ ਮੰਤਰੀ ਭੂਪੇਂਦਰ ਯਾਦਵ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਮੀਤ ਹੇਅਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਪਹੁੰਚਣਗੇ।

Workshop on stubble management CM's of Punjab and Haryana will reach Mohali
ਪਰਾਲੀ ਪ੍ਰਬੰਧਨ ਉਤੇ ਵਰਕਸ਼ਾਨ ਅੱਜ
author img

By

Published : Feb 20, 2023, 1:07 PM IST

ਚੰਡੀਗੜ੍ਹ : ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੋਹਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਇਕ ਵਰਕਸ਼ਾਪ ਕਰਵਾਈ ਜਾ ਰਹੀ ਹੈ।। ਇਹ ਵਰਕਸ਼ਾਪ ਹੋਟਲ ਰੈਡੀਸਨ ਵਿਖੇ ਸਵੇਰੇ 9.30 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਕੇਂਦਰੀ ਮੰਤਰੀ ਭੂਪੇਂਦਰ ਯਾਦਵ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਪਹੁੰਚਣਗੇ। ਇਸ ਵਰਕਸ਼ਾਪ ਦੌਰਾਨ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਦੱਸ ਦਈਏ ਕਿ ਵਰਕਸ਼ਾਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਾਮਲ ਹੋਣਗੇ। ਇਸ ਵਰਕਸ਼ਾਪ ਦੌਰਾਨ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਸਮੇਤ ਹੋਰ ਸਮੱਸਿਆਵਾਂ ਨਾਲ ਨਜਿੱਠਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਦੇ ਨਾਲ ਨਾਲ ਹਰਿਆਣਾ ਵਿੱਚ ਹਰ ਸਾਲ ਪਰਾਲੀ ਨੂੰ ਸਾੜਨ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਦੋਵਾਂ ਸੂਬਿਆਂ ਤੋਂ ਇਲਾਵਾ ਇਸ ਦਾ ਅਸਰ ਹੁਣ ਚੰਡੀਗੜ੍ਹ ਅਤੇ ਦਿੱਲੀ ਤੱਕ ਵੀ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : Withdrawal of Army from Valley: ਕਸ਼ਮੀਰ ਘਾਟੀ ਤੋਂ ਫੌਜ ਦੀ ਵਾਪਸੀ ਉਤੇ ਸਰਕਾਰ ਬਣਾ ਰਹੀ ਵੱਡੀ ਰਣਨੀਤੀ

2022 'ਚ ਪਰਾਲੀ ਸਾੜਨ ਦੀਆਂ 49,907 ਘਟਨਾਵਾਂ ਦਰਜ: ਪੰਜਾਬ ਵਿੱਚ ਕਈ ਸਾਲਾਂ ਤੋਂ ਪਰਾਲੀ ਦਾ ਪ੍ਰਬੰਧਨ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਇਸ ਨੂੰ ਸਾੜਿਆਂ ਜਾਂਦਾ ਹੈ। ਇਸ ਨਾਲ ਵਾਤਾਵਰਨ ਤਾਂ ਗੰਧਲਾ ਹੁੰਦਾ ਹੀ ਹੈ ਤੇ ਨਾਲ ਹੀ ਇਸ ਤੋਂ ਉੱਠਦੇ ਧੂੰਏਂ ਨਾਲ ਕਈ ਲੋਕ ਸਾਹ ਦੀਆਂ ਬਿਮਾਰੀਆਂ ਤੋਂ ਵੀ ਪ੍ਰਭਾਵਿਤ ਹੁੰਦੇ ਹਨ। ਪੰਜਾਬ ਵਿਚ ਹਵਾ ਪ੍ਰਦੂਸ਼ਣ ਦੇ ਵਿਗੜਨ ਕਾਰਨ ਇਸ ਮੁੱਦੇ 'ਤੇ ਲੰਮੇ ਸਮੇਂ ਤੋਂ ਸਿਆਸਤ ਵੀ ਹੋ ਰਹੀ ਹੈ। ਇਸ ਮਸਲੇ ਦਾ ਹਰਿਆਣਾ, ਪੰਜਾਬ ਅਤੇ ਦਿੱਲੀ ਤੱਕ ਜ਼ਿਆਦਾ ਅਸਰ ਹੈ।

ਇਹ ਵੀ ਪੜ੍ਹੋ : Bhagwant Mann in Ludhiana: ਲੁਧਿਆਣਾ ਵਾਸੀਆਂ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸੌਗਾਤ

ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ : ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਸਾਲ 2022 ਵਿੱਚ ਸੂਬੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 2021 'ਚ ਪਰਾਲੀ ਸਾੜਨ ਦੀਆਂ ਕੁੱਲ 71,304 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ ਤੇ 2022 ਵਿੱਚ 49,907 ਮਾਮਲੇ ਦਰਜ ਕੀਤੇ ਜਾਣਗੇ। ਪੰਜਾਬ ਸਰਕਾਰ ਨੇ ਅਗਾਮੀ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਪੱਕੇ ਹੱਲ ਦਾ ਦਾਅਵਾ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.