ਫਰੀਦਕੋਟ: ਸੂਬੇ ’ਚ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਉਹ ਕੋਰੋਨਾ ਗਾਈਡਲਾਈਨਜ਼ ਦਾ ਸਹੀ ਢੰਗ ਨਾਲ ਪਾਲਣਾ ਕਰਨ। ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾ ਸਕਣ। ਗੱਲ ਕਰੀਏ ਜੈਤੋ ਦੀ ਤਾਂ ਇੱਥੇ ਦੀ ਇੱਕ ਹੀ ਗਲੀ ’ਚ ਇੱਕ ਦਰਜਨ ਦੇ ਕਰੀਬ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਗਲੀ ਨੂੰ ਮਾਈਕਰੋ ਕੰਨਟੇਨਮੇਂਟ ਜ਼ੋਨ ਐਲਾਨ ਦਿੱਤਾ ਗਿਆ ਹੈ।
ਲੋਕਾਂ ’ਚ ਸਹਿਮ ਦਾ ਮਾਹੌਲ
ਮਿਲੀ ਜਾਣਕਾਰੀ ਮੁਤਾਬਿਕ ਸ਼ੀਤਲਾ ਮਾਤਾ ਵਾਲੀ ਗਲੀ ’ਚ ਕਰੀਬ 12 ਲੋਕ ਕੋਰੋਨਾ ਪਾਜ਼ੀਟਿਵ ਪਏ ਗਏ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਗਲੀ ਨੂੰ ਮਾਈਕਰੋ ਕੰਨਟੇਨਮੇਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਲੋਕਾਂ ’ਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਐਸਐੱਚਓ ਰਾਜੇਸ਼ ਕੁਮਾਰ ਨੇ ਕੀਤੀ ਲੋਕਾਂ ਨੂੰ ਅਪੀਲ
ਇਸ ਮੌਕੇ ਐਸਐੱਚਓ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਗਲ਼ੀ ’ਚ ਰਹਿੰਦੇ ਲੋਕਾਂ ਦੀ ਲੋੜੀਂਦੇ ਟੈਸਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ’ਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਕਿ ਇਸ ਜਾਨਲੇਵਾ ਮਹਾਮਾਰੀ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਮਾਸਕ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ਨਾਲ ਹੀ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।
ਇਹ ਵੀ ਪੜੋ: ਪੀਐਮ ਦੀ ਤਰ੍ਹਾਂ ਕੈਪਟਨ ਵੀ ਕੋਈ ਕੰਮ ਨਹੀਂ ਕਰ ਰਹੇ: ਕੁਲਤਾਰ ਸਿੰਘ ਸੰਧਵਾਂ