ETV Bharat / state

ਕਾਰ ਸਵਾਰ ਨੌਜਵਾਨਾਂ ਤੋਂ ਨਾਜਾਇਜ਼ ਹਥਿਆਰ ਬਰਾਮਦ

ਜੈਤੋ ਦੇ ਸੀ.ਆਈ.ਏ. ਸਟਾਫ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਆਗਰਾ ਤੋਂ ਨਜ਼ਾਇਜ਼ ਅਸਲਾ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਸਪਲਾਈ ਕਰਦੇ ਸਨ।

author img

By

Published : Jun 5, 2021, 6:06 PM IST

ਕਾਰ ਸਵਾਰ ਨੌਜਵਾਨਾਂ ਤੋਂ ਨਾਜਾਇਜ਼ ਹਥਿਆਰ ਬਰਾਮਦ
ਕਾਰ ਸਵਾਰ ਨੌਜਵਾਨਾਂ ਤੋਂ ਨਾਜਾਇਜ਼ ਹਥਿਆਰ ਬਰਾਮਦ

ਫਰੀਦਕੋਟ: ਜੈਤੋ ਪੁਲਿਸ ਦੇ ਸੀ.ਆਈ.ਏ. ਸਟਾਫ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਆਗਰਾ ਤੋਂ ਨਜ਼ਾਇਜ਼ ਅਸਲਾ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਸਪਲਾਈ ਕਰਦੇ ਸਨ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਇਨ੍ਹਾਂ ਮਲਜ਼ਾਮਾਂ ‘ਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 2 ਰਿਵਾਲਵਰ 32 ਬੋਰ, 2 ਮੈਗਜ਼ੀਨ ਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 3 ਦੇਸੀ ਕੱਟੇ 315 ਬੋਰ ਤੇ 6 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਘੱਲੂਘਾਰਾ ਹਫਤੇ ਦੇ ਚਲਦੇ ਪੁਲਿਸ ਵੱਲੋਂ ਨਾਕੇਬੰਦੀ ਅਤੇ ਗਸ਼ਤ ਵਧਾਈ ਗਈ ਹੈ। ਜਿਸ ਦੌਰਾਨ ਮਾੜੇ ਅਨਸਰਾਂ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਇਸੇ ਦੌਰਾਨ ਜੈਤੋ ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਨਾਕੇਬੰਦੀ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕਿਆ ਗਿਆ, ਜਿਸ ‘ਚ ਚਾਰ ਨੌਜਵਾਨ ਸਵਾਰ ਸਨ।

ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਤੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕੇ ਇਹ ਗਿਰੋਹ ਮਾਨਸਾ, ਬਠਿੰਡਾ ਤੇ ਬਰਨਾਲਾ ਇਲਾਕੇ ‘ਚ ਆਪਣਾ ਨੈਟਵਰਕ ਚਲਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ, ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਜੂਹੀ ਚਾਵਲਾ ਨੂੰ 20 ਲੱਖ ਦਾ ਜੁਰਮਾਨਾ, 5ਜੀ ਦੇ ਖਿਲਾਫ ਪਟੀਸ਼ਨ ਖਾਰਿਜ

ETV Bharat Logo

Copyright © 2024 Ushodaya Enterprises Pvt. Ltd., All Rights Reserved.