ਫਰੀਦਕੋਟ: ਪੰਜਾਬ ਦੀਆਂ ਜੇਲ੍ਹਾਂ ਅੰਦਰੋਂ ਮੋਬਾਇਲ ਫੋਨ ਮਿਲਣ ਦਾ ਮਾਮਲਾ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਕਾਰਨ ਪੰਜਾਬ ਦੇ ਜੇਲ੍ਹ ਮੰਤਰੀ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਤੋਂ ਸਾਹਮਣੇ ਆਇਆ ਹੈ। ਜਿਸ ਨੇ ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆਂ ਸਵਾਲਾਂ ਦੇ ਘੇਰੇ ਵਿੱਚ ਲਿਆ ਕੇ ਖੜਾ ਕਰ ਦਿੱਤਾ ਹੈ।
ਜੇਲ੍ਹ ਵਿੱਚ ਬੰਦ ਕੈਦੀਆਂ ਕੋਲੋਂ 9 ਮੋਬਾਇਲ ਫੋਨ ਬਰਾਮਦ: ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਤੋਂ ਮੁੜ ਮੋਬਾਇਲ ਫੋਨ ਬਰਾਮਦ ਹੋਏ ਹਨ। ਜੇਲ੍ਹ ਦੇ ਵੱਖ ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 9 ਮੋਬਾਇਲ ਫੋਨ ਬਰਾਮਦ ਹੋਏ ਹਨ।
ਬਰਾਮਦ ਹੋਏ ਮੋਬਾਇਲ ਵਿੱਚ 2 ਟੱਚ ਸਕ੍ਰੀਨ ਅਤੇ 7 ਕੀਪੈਡ ਮੋਬਾਇਲ ਫੋਨ ਹਨ ਜਿਨ੍ਹਾਂ ਵਿੱਚੋਂ 6 ਵੱਖ ਵੱਖ ਕੈਦੀਆਂ ਅਤੇ ਹਵਾਲਾਤੀਆਂ ਤੋਂ ਜਦਕਿ 3 ਮੋਬਾਇਲ ਲਾਵਾਰਿਸ ਹਾਲਤ ਵਿੱਚ ਮਿਲੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਜਾਣੋ, ਇੰਗਲੈਂਡ ਦੇ ਨਵੇਂ ਬਣੇ ਪੀਐੱਮ ਰਿਸ਼ੀ ਸੁਨਕ ਦਾ ਲੁਧਿਆਣਾ ਨਾਲ ਕੀ ਹੈ ਰਿਸ਼ਤਾ ?