ਫਰੀਦਕੋਟ: ਫਰੀਦਕੋਟ ਦੀ ਡੋਗਰਬਸਤੀ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਆਪਣੇ ਹੀ ਮੁਹੱਲੇ ਦੀ ਲੜਕੀ ਨਾਲ ਲਵ ਮੈਰਿਜ ਕਰਵਾਉਣ ਤੋਂ ਨਰਾਜ ਲੜਕੀ ਦੇ ਭਰਾ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ। A boy from Dogra town of Faridkot was beaten up
ਜਾਣਕਰੀ ਮੁਤਾਬਿਕ ਪੀੜਤ ਰਜਿੰਦਰ ਸਿੰਘ ਵੱਲੋਂ ਛੇ ਮਹੀਨੇ ਪਹਿਲਾਂ ਆਪਣੇ ਹੀ ਮੁਹੱਲੇ ਦੀ ਲੜਕੀ ਨਾਲ ਸਹਿਮਤੀ ਨਾਲ ਕੋਰਟ ਮੈਰਿਜ ਕਰਵਾਈ ਸੀ, ਜਿਸ ਤੋਂ ਬਾਅਦ ਉਹ ਸ਼ਹਿਰ ਤੋਂ ਪਾਸੇ ਕਿਸੇ ਹੋਰ ਜਗ੍ਹਾ ਰਹਿਣ ਲੱਗ ਪਿਆ ਸੀ, ਪਰ ਤਿੰਨ ਦਿਨ ਪਹਿਲਾਂ ਉਹ ਆਪਣੇ ਦਾਦੇ ਦੇ ਘਰ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਆਇਆ ਸੀ ਅਤੇ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਮੋਟਰਸਾਈਕਲ ਜਰੀਏ ਆਪਣੀ ਭੈਣ ਨੂੰ ਬੱਸ ਸਟੈਂਡ ਛੱਡਣ ਜਾ ਰਿਹਾ ਸੀ ਤਾਂ ਇਸੇ ਦੌਰਾਨ ਲੜਕੀ ਦੇ ਭਰਾ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਲੜਕੇ ਨੂੰ ਘੇਰਾ ਪਾ ਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਨਾਲ ਉਸ ਨੂੰ ਗੰਭੀਰ ਸੱਟਾਂ ਵੱਜੀਆ ਤੇ ਇਲਾਜ ਲਈ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ।
ਜਿਸ ਦੇ ਬਿਆਨਾਂ ਤੋਂ ਬਾਅਦ ਪੁਲਿਸ ਵੱਲੋਂ ਲੜਕੀ ਦੇ ਭਰਾ ਅਤੇ ਉਸਦੇ ਚਾਰ ਹੋਰ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜੋ ਹਲੇ ਫ਼ਰਾਰ ਦੱਸੇ ਜਾ ਰਹੇ ਹਨ। ਇਸ ਕੁੱਟਮਾਰ ਦੀ ਸਾਰੀ ਘਟਨਾ ਨਜ਼ਦੀਕੀ ਘਰ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਿਨ੍ਹਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ:- ਪ੍ਰੇਮ ਸਬੰਧਾਂ 'ਚ ਪਤਨੀ ਬਣੀ ਅੜਿੱਕਾ, ਜੀਜਾ-ਸਾਲੀ ਨੇ ਖਾਇਆ ਜ਼ਹਿਰ, ਦੋਵਾਂ ਦੀ ਮੌਤ