ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਗਾੜੀ ਵਿੱਚ ਦੀਪ ਸਿੱਧੂ ਦੀ ਯਾਦ 'ਚ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਇਸ ਨੂੰ ਸਮਾਗਮ ਨੂੰ ਪੰਥ ਗ੍ਰੰਥ ਅਤੇ ਪੰਜਾਬ ਬਚਾਉ ਬੈਨਰ ਹੇਠ ਗਿਆ ਹੈ। ਇਸ ਸਮਾਗਮ ਵਿੱਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ ਹੈ।
ਸਮਾਗਨ ਦੌਰਾਨ ਬਰਗਾੜੀ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਕੌਮ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਵੱਲੋਂ ਕਿਹਾ ਗਿਆ ਕੀ ਜਦ ਆਮ ਆਦਮੀ ਪਾਰਟੀ ਦੇ ਲੀਡਰ ਤੁਹਾਡੇ ਕੋਲ ਪਿੰਡਾਂ ਵਿੱਚ ਆਉਣ ਤਾਂ ਉਨ੍ਹਾਂ ਦਾ ਘਿਰਾਓ ਕਰੋ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਆਪ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਓ ਅਤੇ ਉਹਨਾਂ ਨੂੰ ਸਵਾਲ ਕਰੋ ਕਿ ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਭੁੱਲਰ ਨੂੰ ਕਿਉਂ ਨੀ ਛੱਡਿਆ ਗਿਆ।
ਸਿਮਰਜੀਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਵਾਲਿਆਂ ਨੂੰ ਅਕਾਲ ਤਖਤ ਸਾਹਿਬ ਜਾ ਕੇ ਮਾਫੀ ਮੰਗਨ ਦੀ ਸਲਾਹ ਦਿੱਤੀ ਗਈ। ਬਰਗਾੜੀ ਵਿਖੇ ਹੋਏ ਸਮਾਗਮ ਦੌਰਾਨ ਹੋਏ ਵੱਡੇ ਇਕੱਠ ਵਿੱਚ ਦੀਪ ਸਿੱਧੂ ਨੂੰ ਕੌਮੀਂ ਸ਼ਹੀਦ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ: ਨੌਜਵਾਨ ਨੂੰ ਗੰਢਾਸੇ ਨਾਲ ਵੱਢ ਕੀਤਾ ਕਤਲ, ਰੂੰਹ ਕੰਬਾਊ ਵੀਡੀਓ ਆਈ ਸਾਹਮਣੇ