ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਵਿਖੇ ਮੈਡੀਕਲ ਕਾਲਜ (Medical College at Faridkot) ਵਿੱਚ ਇਲਾਜ ਲਈ ਆਏ ਤਿੰਨ ਲੜਕਿਆਂ ਉੱਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਇਸ ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਸਮੇਂ ਗੱਲਬਾਤ ਕਰਦੇ ਹੋਏ ਜ਼ਖਮੀ ਲੜਕੇ ਨੇ ਦੱਸਿਆ ਕਿ ਚਹਿਲ ਰੋਡ ਉੱਤੇ ਉਨ੍ਹਾਂ ਦੀ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਉਹ ਆਪਣੇ ਇਲਾਜ ਲਈ ਮੈਡੀਕਲ ਕਾਲਜ ਆਇਆ ਤਾਂ ਕਰੀਬ 15 ਤੋਂ 20 ਲੜਕਿਆਂ ਨੇ ਉਸ ਉੱਤੇ ਹਮਲਾ ਕਰ ਦਿੱਤਾ, ਜਿਸ ਵਿੱਚ ਉਹ ਜ਼ਖਮੀ ਹੋ ਗਿਆ।
ਪੁਲਿਸ ਮੁਤਾਬਿਕ ਰਾਤ 11 ਵਜੇ ਦੇ ਕਰੀਬ ਸ਼ਹਿਰ ਦੇ ਬਾਹਰ ਦੋ ਧੜਿਆਂ ਵਿੱਚ ਲੜਾਈ ਹੋ ਗਈ, ਜਿਸ ਵਿੱਚ ਜ਼ਖਮੀ ਨੋਜ਼ਵਾਨ ਮੈਡੀਕਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਦੂਜੇ ਗੁੱਟ ਨੇ ਫਰੀਦਕੋਟ ਹਸਪਤਾਲ ਵਿੱਚ ਪਹੁੰਚ ਕੇ ਲੜਕੇ ਉੱਤੇ ਹਮਲਾ ਕਰ ਦਿੱਤਾ ਅਤੇ ਜ਼ਖਮੀ ਨੋਜ਼ਵਾਨ ਨੂੰ ਲੈ ਕੇ ਫਰਾਰ ਹੋ ਗਏ। ਐਮਰਜੈਂਸੀ ਵਾਰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਸਾਰੀ ਘਟਨਾ ਕੈਦ (The incident was captured on CCTV) ਹੋ ਗਈ।
ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਦੇ ਕਤਲ ਮਗਰੋਂ ਸੁਰੱਖਿਆ ਸਖ਼ਤ, ਪੁਲਿਸ ਵੱਲੋਂ ਅਲਰਟ ਜਾਰੀ
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਫੀ ਲੜਾਈ ਝਗੜੇ ਹੋ ਚੁੱਕੇ ਹਨ ਅਤੇ ਅੱਜ ਸਵੇਰੇ ਕਰੀਬ 11 ਵਜੇ ਇਨ੍ਹਾਂ ਲੜਕਿਆਂ ਦੀ ਚਹਿਲ ਰੋਡ ਉੱਤੇ ਲੜਾਈ ਹੋ ਗਈ ਅਤੇ ਜ਼ਖਮੀ ਲੜਕੇ ਨੂੰ ਜਦੋਂ ਮੈਡੀਕਲ ਕਰਵਾਇਆ ਗਿਆ। ਉਹ ਆਪਣੇ ਇਲਾਜ ਲਈ ਕਾਲਜ ਆਇਆ ਸੀ, ਉਸ ਉੱਤੇ ਲੜਕਿਆਂ ਨੇ ਹਮਲਾ ਕਰ ਦਿੱਤਾ, ਇਸ ਹਮਲੇ ਵਿੱਚ ਤਿੰਨ ਲੜਕੇ ਜ਼ਖਮੀ ਹੋ ਗਏ, ਜੋ ਕਿ ਮੈਡੀਕਲ ਕਾਲਜ ਵਿੱਚ ਦਾਖਲ ਹਨ। ਫਿਲਹਾਲ ਉਨ੍ਹਾਂ ਦੇ ਬਿਆਨ ਲਿਖੇ ਜਾ ਰਹੇ ਹਨ, ਉਸ ਤੋਂ ਬਾਅਦ ਜੋ ਵੀ ਕਾਰਵਾਈ ਕੀਤੀ ਜਾਵੇਗੀ।