ਫ਼ਰੀਦਕੋਟ:ਜੈਤੋ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਪੰਜਾਬ ਸਰਕਾਰ ਵਿਰੁੱਧ ਬਿਜਲੀ ਦੇ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌੌਕੇ ਆਮ ਆਦਮੀ ਪਾਰਟੀ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਬਿਜਲੀ ਦੇ ਰੇਟਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਫ੍ਰੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਪੰਜਾਬ ਸਰਕਾਰ ਇਸ ਤਰ੍ਹਾਂ ਦਾ ਕਿਉਂ ਨਹੀਂ ਕਰਵਾ ਸਕਦੀ ।
ਰਿਪੋਰਟ-ਵਿਪਨ ਗੋਇਲ