ETV Bharat / state

‘ਆਪ’ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - AAP protests

ਐੱਸ.ਸੀ. ਵਿਦਿਆਰਥੀਆਂ (S.C. Students) ਦੀ ਸਕਾਲਰਸ਼ਿਪ (Scholarship) ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ (Against) ਰੋਸ ਪ੍ਰਦਰਸ਼ਨ (Performance) ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਕੀਤੀ।

‘ਆਪ’ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
‘ਆਪ’ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
author img

By

Published : Jun 12, 2021, 6:47 PM IST

ਫਰੀਦਕੋਟ: ਐੱਸ.ਸੀ. ਵਿਦਿਆਰਥੀਆਂ (S.C. Students) ਦੀ ਸਕਾਲਰਸ਼ਿਪ (Scholarship) ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਦੇ ਭਾਈ ਘਨ੍ਹੱਈਆ ਜੀ ਚੌਂਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਵਿਰੋਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਐੱਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਘੁਟਾਲੇ ਦੇ ਇਲਜ਼ਾਮਾਂ ਵਿੱਚ ਘੇਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪ੍ਰਦਰਸ਼ਨਕਾਰੀਆਂ ਨੇ ਪੁਤਲੇ ਸਾੜੇ ।

‘ਆਪ’ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ਕਿ ਕਾਂਗਰਸ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਬੀਤੇ ਚਾਰ ਸਾਲਾਂ ਤੋਂ ਜਾਰੀ ਨਹੀਂ ਕੀਤੀ। ਜਿਸ ਕਾਰਨ ਵੱਡੀ ਗਿਣਤੀ ਦਲਿਤ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿਚਾਲੇ ਛੱਡਣੀ ਪਈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ, ਕਿ ਸਰਕਾਰ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਮਾਮਲੇ ਵਿੱਚ ਜਾਂਚ ਕਰੇ ਅਤੇ ਦੋਸ਼ੀਆਂ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇੇ।

ਕੇਂਦਰੀ ਐੱਸ.ਸੀ. ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਦੀ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕਰਨ ਦੇ ਸਵਾਲ ‘ਤੇ ਉਨ੍ਹਾਂ ਕਿਹਾ, ਕਿ ਪ੍ਰਮੁੱਖ ਸਕੱਤਰ ਨੂੰ ਸੰਮਨ ਹੀ ਜਾਰੀ ਨਹੀਂ ਕਰਨੇ ਚਾਹੀਦੇ ਸਨ ਬਲਕਿ ਉਨ੍ਹਾਂ ਨੂੰ ਸਸਪੈਂਡ ਕਰਨਾ ਚਾਹੀਦਾ ਹੈ। ਕਿਉਂਕਿ ਉਨ੍ਹਾਂ ਨੇ ਚਾਰ ਸਾਲ ਦੇ ਸਮੇਂ ਵਿੱਚ ਦਲਿਤ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕਿਆ।

ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੇ ਗਏ ਗੱਠਜੋੜ ‘ਤੇ ਕੁਲਤਾਰ ਸਿੰਘ ਸੰਧਵਾਂ ਕਿਹਾ, ਸ਼੍ਰੋਮਣੀ ਅਕਾਲੀ ਦਲ ਇੱਕ ਫੇਲ੍ਹ ਹੋਈ ਪਾਰਟੀ ਹੈ। ਜੋ ਵੀ ਇਸ ਦੇ ਸੰਪਰਕ ਵਿੱਚ ਆਵੇਗਾ ਉਸ ਦਾ ਭਵਿੱਖ ਬਿਲਕੁਲ ਵੀ ਖ਼ਤਮ ਹੋ ਜਾਵੇਗਾ।
ਇਹ ਵੀ ਪੜ੍ਹੋ:NSQF ਵੱਲੋਂ ਵੋਕੇਸ਼ਨਲ ਅਧਿਆਪਕਾਂ ਨੇ ਬੂਟ ਪਾਲਿਸ਼ ਕਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.