ਫਰੀਦਕੋਟ: ਜੈਤੋ ਵਿਖੇ ਆਮ ਆਦਮੀ ਪਾਰਟੀ ਅਤੇ ਆਮ ਲੋਕਾਂ ਵੱਲੋਂ ਪੁਰਾਣੀ ਐਸਆਈਟੀ ਦੀ ਰਿਪੋਰਟ ਨੂੰ ਖਾਰਿਜ ਕਰਨ ਅਤੇ ਨਵੀਂ ਰਿਪੋਰਟ ਤਿਆਰ ਕਰਨ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਮ ਲੋਕਾਂ ਵੱਲੋਂ ਬੱਸ ਸਟੈਂਡ ਚੌਕ ਵਿਖੇ ਹੱਥਾਂ ਚ ਤਖਤੀਆਂ ਫੜ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਿਜੇ ਕੁੰਵਰ ਪ੍ਰਤਾਪ ਦੀ ਰਿਪੋਰਟ ਨੂੰ ਖਾਰਜ ਕੀਤਾ। ਸਰਕਾਰ ਨੂੰ ਚਾਹੀਦਾ ਸੀ ਕਿ ਇਸ ਮਾਮਲੇ ’ਤੇ ਤੱਥ ਸਹੀ ਢੰਗ ਨਾਲ ਪੇਸ਼ ਕੀਤੇ ਜਾਣੇ ਚਾਹੀਦੇ ਸੀ ਤਾਂ ਜੋ ਇਹ ਰਿਪੋਰਟ ਰੱਦ ਨਹੀਂ ਹੁੰਦੀ। ਪਰ ਸਰਕਾਰ ਵੱਲੋਂ ਹਾਈਕੋਰਟ ਦੇ ਫੈਸਲੇ ਨੂੰ ਮਨਜ਼ੂਰ ਕਰ ਲਿਆ। ਨਾਲ ਹੀ ਨਵੀਂ ਐਸਆਈਟੀ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿੱਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: ਪੰਜਾਬ 'ਚ ਕੋਰੋਨਾ ਸੰਕਟ, 24 ਘੰਟਿਆਂ 'ਚ 52 ਲੋਕਾਂ ਦੀ ਮੌਤ, 3477 ਨਵੇਂ ਕੋਰੋਨਾ ਕੇਸ