ਫਰੀਦਕੋਟ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਆਪਣੀ ਸਿਅਸਤ ਤੇਜ਼ ਕਰ ਦਿੱਤੀ ਗਈ ਹੈ। ਵਿਰੋਧ ਪਾਰਟੀਆਂ ਵੱਖ-ਵੱਖ ਮੁੱਦਿਆ ‘ਤੇ ਕੈਪਟਨ ਸਰਕਾਰ ਨੂੰ ਘੇਰਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਜੇਕਰ 2022 ਦੀਆਂ ਚੋਣਾਂ ਵਿੱਚ ਮੁੱਖ ਮੁੱਦਾ ਵੇਖਿਆ ਜਾਵੇ, ਤਾਂ ਉਹ ਮਹਿੰਗੀ ਬਿਜਲੀ ਦਾ ਮੁੱਦਾ ਹੀ ਮੁੱਖ ਮੁੱਦਾ ਬਣਾਇਆ ਹੋਇਆ ਹੈ। ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਅੱਜ 'ਆਪ' ਦੀ ਲੀਡਰ ਸ਼ਿਪ ਵੱਲੋਂ ਪੰਜਾਬ ‘ਚ ਮਹਿੰਗੀ ਬਿਜਲੀ ਨੂੰ ਲੈਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਰੋਸ ਜਹਿਰ ਕੀਤਾ।
ਇਸ ਮੌਕੇ 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ, ਕਿ 2017 ਦੀਆਂ ਚੋਣਾਂ ਵਿੱਚ ਜੋ ਵਾਅਦੇ ਮੁੱਖ ਮੰਤਰੀ ਕੈਪਟਨ ਵੱਲੋਂ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਕਿਹਾ, ਕਿ ਦੇਸ਼ ਦੇ ਸਾਰੇ ਸੂਬਿਆਂ ਤੋ ਮਹਿੰਗੀ ਬਿਜਲੀ ਪੰਜਾਬ ‘ਚ ਮਿਲ ਰਹੀ ਹੈ, ਪਰ ਸਰਕਾਰ ਹਲੇ ਤੱਕ ਆਪਣੇ ਵਾਅਦੇ ਅਨੁਸਾਰ ਬਿਜਲੀ ਸਮਝੌਤਿਆਂ ਨੂੰ ਰੱਦ ਨਹੀ ਕਰਵਾ ਸਕੀ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਨੂੰ ਇਸ ਝੂਠ ਲਈ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ।
ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮਾਡਲ ਨੂੰ ਵੀ ਪੰਜਾਬ ਦੇ ਲੋਕਾਂ ਸਾਹਮਣੇ ਰੱਖਿਆ, ਉਨ੍ਹਾਂ ਨੇ ਕਿਹਾ, ਕਿ ਦਿੱਲੀ ਸਰਕਾਰ ਦੇਸ਼ ‘ਚ ਸਭ ਤੋਂ ਸਸਤੀ ਬਿਜਲੀ ਦਿੱਲੀ ਦੇ ਲੋਕਾਂ ਨੂੰ ਦੇ ਰਹੀ ਹੈ। ਜਿਸ ਕਰਕੇ ਉੱਥੇ ਦੇ ਲੋਕ ਕਾਫ਼ੀ ਸੁੱਖ, ਸੁਵਿਧਾਵਾਂ ਵਾਲਾ ਜੀਵਨ ਜਿਓ ਰਹੇ ਹਨ।
ਉਧਰ 'ਆਪ' ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਢਿਲਵਾਂ ਨੇ ਵੀ ਕਾਂਗਰਸ ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਕਾਲੀ ਦਲ ਨਾਲ ਮਿਲੇ ਹੋਏ ਹਨ। ਜੋ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ।
ਉਨ੍ਹਾਂ ਨੇ ਕਿਹਾ, ਕਿ ਕੈਪਟਨ ਜਾਣ-ਬੁੱਝ ਕੇ ਅਕਾਲੀ ਦਲ ਵੱਲੋਂ ਬਿਜਲੀ ਨੂੰ ਲੈਕੇ ਕੀਤੇ ਸਮਝੌਤਿਆ ਨੂੰ ਰੱਦ ਨਹੀਂ ਕਰ ਰਹੇ। ਉਨ੍ਹਾਂ ਨੇ ਉਨ੍ਹਾਂ ਦੋਵਾਂ ਲੀਡਰਾਂ ‘ਤੇ ਪੰਜਾਬ ਅੰਦਰ ਬਿਜਲੀ ਪੈਂਦਾ ਕਰਨ ਵਾਲੀਆਂ ਕੰਪਨੀਆਂ ਤੋਂ ਪੈਸੇ ਖਾਣ ਦੇ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ:ਮਜੀਠੀਆ ਨੇ ਸੰਜੇ ਸਿੰਘ ਅਤੇ ਕੈਪਟਨ ਸਰਕਾਰ 'ਤੇ ਵਿਨ੍ਹੇ ਨਿਸ਼ਾਨੇ