ETV Bharat / state

ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਨਵਾਂਸ਼ਹਿਰ ਦਾ ਪਿੰਡ ਲਾਲੇਵਾਲ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ

ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹਨ। ਜਿਥੇ ਪਟਿਆਲਾ ਇਸ ਦੀ ਗ੍ਰਿਫ਼ਤ ਵਿਚ ਸਭ ਤੋਂ ਪਹਿਲਾਂ ਆਇਆ ਸੀ,ਉਥੇ ਹੀ ਹੁਣ ਫਰੀਦਕੋਟ ਅਤੇ ਨਵਾਂਸ਼ਹਿਰ ਵਿਚ ਵੀ ਅਫ਼ਰੀਕਨ ਸਵਾਈਨ ਫ਼ੀਵਰ ਨੇ ਦਸਤਕ ਦਿੱਤੀ ਹੈ।

ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਨਵਾਂਸ਼ਹਿਰ ਦਾ ਪਿੰਡ ਲਾਲੇਵਾਲ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ
ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਨਵਾਂਸ਼ਹਿਰ ਦਾ ਪਿੰਡ ਲਾਲੇਵਾਲ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ
author img

By

Published : Sep 9, 2022, 7:22 PM IST

Updated : Sep 9, 2022, 7:32 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਪਿੰਡ ਲਾਲੇਵਾਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨਿਆ ਹੈ। ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇੱਥੋਂ ਭੇਜੇ ਸੈਂਪਲਾਂ ਵਿੱਚ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਗਈ ਹੈ।

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਥਾਵਾਂ 'ਚ ਬੀਮਾਰੀ ਦੀ ਰੋਕਥਾਮ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਅਤੇ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਤਹਿਤ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ "ਸੰਕ੍ਰਮਣ ਜ਼ੋਨ" ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ "ਨਿਗਰਾਨੀ ਜ਼ੋਨ" ਹੋਣਗੇ। ਇਨ੍ਹਾਂ ਖੇਤਰਾਂ ਤੋਂ ਕੋਈ ਜ਼ਿੰਦਾ/ਮਰਿਆ ਸੂਰ, ਮੀਟ ਜਾਂ ਕੋਈ ਸਬੰਧਤ ਸਮੱਗਰੀ ਨਾ ਬਾਹਰ ਲਿਜਾਈ ਜਾਵੇਗੀ ਅਤੇ ਨਾ ਅੰਦਰ ਲਿਆਂਦੀ ਜਾ ਸਕੇਗੀ।

ਇਹ ਵੀ ਪੜ੍ਹੋ: ਸਾਲ 1997 ਵਿੱਚ ਮਹਾਰਾਣੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਨੰਗੇ ਪੈਰੀਂ ਦਿੱਤੀ ਸੀ ਸ਼ਹੀਦਾਂ ਨੂੰ ਸ਼ਰਧਾਂਜਲੀ

Last Updated : Sep 9, 2022, 7:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.