ਫਰੀਦਕੋਟ: ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ (Bhagwant Mann) ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ।
ਭਗਵੰਤ ਮਾਨ ਦੇ CM ਚਿਹਰੇ ਦੇ ਐਲਾਨ ਤੋਂ ਬਾਅਦ ਫ਼ਰੀਦਕੋਟ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਗੜੇ ਪਾ ਕੇ ਖੁਸ਼ੀ ਮਨਾਈ ਗਈ। ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਹੀ ਪਾਰਟੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਿੱਤ ਪ੍ਰਾਪਤ ਕਰੇਗੀ। ਗੁਰਦਿੱਤ ਸਿੰਘ ਸੇਖੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਚਿਹਰੇ ਲਈ ਦਿੱਤੇ ਗਏ ਹਨ।
ਵੱਡੀ ਗਿਣਤੀ ਦੇ ਲੋਕਾਂ ਨੇ ਕਾਲ ਕਰ ਕੇ ਭਗਵੰਤ ਮਾਨ (Bhagwant Mann) ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਬਾਰੇ ਆਪਣੀ ਰਾਇ ਦੇ ਕਈ ਇਹ ਸਾਬਤ ਕਰ ਦਿੱਤਾ ਕਿ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਤ ਦਰਜ ਕਰੇਗੀ ਅਤੇ ਸੂਬੇ ਅੰਦਰ ਆਪ ਦੀ ਸਰਕਾਰ ਬਣੇਗੀ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਫਰੀਦਕੋਟ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸਵਾਰ ਪੰਜਾਬ ਵਿਚ ਆਮ ਆਦਮੀਂ ਪਾਰਟੀ ਦੀ ਹੀ ਸਰਕਾਰ ਬਣੇਗੀ।
ਇਹ ਵੀ ਪੜ੍ਹੋ: ਪ੍ਰਕਾਸ਼ ਸਿੰਘ ਬਾਦਲ ਅਦਾਲਤ 'ਚ ਨਹੀਂ ਹੋਏ ਪੇਸ਼, ਅਦਾਲਤ ਨੇ ਕਿਹਾ...