ETV Bharat / state

Ultimatum to Faridkot Police: ਨੌਜਵਾਨ ਦੇ ਕਤਲ ਮਗਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਇਲਜ਼ਾਮ, ਪੀੜਤ ਪਰਿਵਾਰ ਨੇ ਪੁਲਿਸ ਨੂੰ ਦਿੱਤਾ ਅਲਟੀਮੇਟਮ - SSP Faridkot Harjit Singh

ਫਰੀਦਕੋਟ ਦੀ ਡ੍ਰੀਮ ਸਿਟੀ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਇਸ ਝਗੜੇ ਵਿੱਚ ਇੱਕ ਨੌਜਵਾਨ ਦੀ ਜ਼ਖ਼ਮੀ ਹੋਣ ਮਗਰੋਂ ਮੌਤ (murder of the youth) ਹੋ ਗਈ। ਮ੍ਰਿਤਕ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਹੁਣ ਤੱਕ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ,ਜੇਕਰ ਪੁਲਿਸ ਨੇ ਢਿੱਲੀ ਕਾਰਵਾਈ ਜਾਰੀ ਰੱਖੀ ਤਾਂ ਥਾਣੇ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ।

After the murder of the youth in Faridkot, the family gave an ultimatum to the police after the accused were not arrested
Ultimatum to Faridkot Police: ਨੌਜਵਾਨ ਦੇ ਕਤਲ ਮਗਰੋਂ ਮੁਲਜ਼ਮਾਂ ਉੱਤੇ ਕਾਰਵਾਈ ਨਾ ਕਰਨ ਦਾ ਇਲਜ਼ਾਮ,ਪੀੜਤ ਪਰਿਵਾਰ ਨੇ ਪੁਲਿਸ ਨੂੰ ਦਿੱਤਾ ਅਲਟੀਮੇਟਮ
author img

By ETV Bharat Punjabi Team

Published : Oct 9, 2023, 9:50 PM IST

ਪੀੜਤ ਪਰਿਵਾਰ ਨੇ ਪੁਲਿਸ ਨੂੰ ਦਿੱਤਾ ਅਲਟੀਮੇਟਮ

ਫਰੀਦਕੋਟ: ਬੀਤੇ ਦਿਨੀ ਫਰੀਦਕੋਟ ਦੀ ਡ੍ਰੀਮ ਸਿਟੀ ਵਿੱਚ ਨੌਜਵਾਨ ਦੇ ਹੋਏ ਕਤਲ (Murder of youth in Dream City of Faridkot) ਮਾਮਲੇ ਨੂੰ ਲੈਕੇ ਅੱਜ ਨੌਜਵਾਨ ਭਾਰਤ ਸਭਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਸਮੇਤ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈਕੇ ਐੱਸਐੱਸਪੀ ਫਰੀਦਕੋਟ ਨਾਲ ਮੁਲਾਕਾਤ ਕਰ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ। ਇਸ ਮੌਕੇ ਮ੍ਰਿਤਕ ਦੇ ਭਰਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਜ਼ਿਲ੍ਹਾ ਪੁਲਿਸ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੰਦਿਆ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਅੱਜ ਰਾਤ ਤੱਕ ਕਤਲ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾਂ ਕੀਤਾ ਤਾਂ ਕੱਲ੍ਹ ਸਵੇਰੇ 10 ਵਜੇ ਤੋਂ ਉਹ ਥਾਣਾ ਸਿਟੀ ਫਰਦਿਕੋਟ ਦੇ ਬਾਹਰ ਪੱਕੇ ਧਰਨੇ ਉੱਤੇ ਬੈਠਣਗੇ ਅਤੇ ਜਦੋਂ ਤੱਕ ਗ੍ਰਿਫ਼ਤਾਰੀ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ।

ਪੁਲਿਸ ਨੂੰ ਅਲਟੀਮੇਟਮ: ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਸੁਖਜਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਕਿਹਾ ਕਿ ਬੀਤੇ ਦਿਨੀ ਤੇਜਿੰਦਰ ਸਿੰਘ ਦਾ ਕੁੱਝ ਲੋਕਾਂ ਵੱਲੋਂ ਬਿਨਾਂ ਵਜ੍ਹਾ ਹੀ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਕਾਤਲਾਂ ਨੂੰ ਫਰੀਦਕੋਟ ਪੁਲਿਸ (Faridkot Police) ਫੜ੍ਹਨ ਵਿੱਚ ਦੇਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਉਹ ਐੱਸਐੱਸਪੀ ਫਰੀਦਕੋਟ ਨੂੰ ਮਿਲੇ ਸਨ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਸੀ ਪਰ ਪੁਲਿਸ ਹਾਲੇ ਵੀ ਟਾਇਮ ਮੰਗ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਪੁਲਿਸ ਨੇ ਅੱਜ ਰਾਤ ਤੱਕ ਸਾਰੇ ਨਾਮਜਦ ਮੁਲਜ਼ਮਾਂ ਨੂੰ ਗ੍ਰਿਫਤਾਰ ਨਾਂ ਕੀਤਾ ਤਾਂ ਕੱਲ੍ਹ ਸਵੇਰੇ 10 ਵਜੇ ਤੋਂ ਉਹ ਹੋਰ ਵੱਖ-ਵੱਖ ਜਥੇਬੰਦੀਆ ਦੇ ਸਹਿਯੋਗ ਨਾਲ ਥਾਣਾ ਸਿਟੀ ਫਰੀਦਕੋਟ ਦੇ ਗੇਟ ਉੱਤੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਉਣਗੇ। ਇਸ ਦੇ ਨਾਲ ਉਹਨਾਂ ਕਿਹਾ ਕਿ ਜਦ ਤੱਕ ਪੁਲਿਸ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਲੈਂਦੀ ਮ੍ਰਿਤਕ ਦਾ ਅੰਤਿਮ ਸੰਸਕਾਰ ਵੀ ਨਹੀਂ ਕਰਨਗੇ।

ਪੁਲਿਸ ਨੇ ਕਾਰਵਾਈ ਦਾ ਭਰੋਸਾ ਦਿੱਤਾ: ਇਸ ਪੂਰੇ ਮਾਮਲੇ ਬਾਰੇ ਜਦ ਐੱਸਐੱਸਪੀ ਫਰੀਦਕੋਟ ਹਰਜੀਤ ਸਿੰਘ (SSP Faridkot Harjit Singh) ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅੱਜ ਪਰਿਵਾਰ ਉਹਨਾਂ ਨੂੰ ਮਿਲਿਆ ਸੀ ਅਤੇ ਅਸੀਂ ਉਹਨਾਂ ਨੂੰ ਭਰੋਸਾ ਦਵਾਇਆ ਹੈ ਕਿ ਇਸ ਮਾਮਲੇ ਵਿੱਚ ਜਿੰਮੇਵਾਰ ਹਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਪੁਲਿਸ ਨੇ ਕਤਲ ਦੇ ਇਸ ਮਾਮਲੇ ਵਿੱਚ ਹੁਣ ਤੱਕ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਮੁਲਜ਼ਮ ਹਾਲੇ ਫਰਾਰ ਹੈ ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.