ਫਰੀਦਕੋਟ: ਜਦੋਂ ਤੋਂ ਹੀ ਖੇਤੀ ਕਾਨੂੰਨ (Agricultural laws) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਹਨ ਉਦੋਂ ਤੋਂ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ (Agricultural laws) ਨੂੰ ਲਿਆਂਦੇ ਹੋਏ ਇੱਕ ਸਾਲ ਹੋ ਗਿਆ ਹੈ ਜਿਸ ਦੇ ਚੱਲਦਿਆਂ ਪੂਰੇ ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਜੇਪੀ ਆਗੂਆਂ ਦਾ ਘਿਰਾਓ ਕੀਤਾ ਗਿਆ। ਉਥੇ ਹੀ ਫ਼ਰੀਦਕੋਟ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਲਗਾਇਆ ਗਿਆ ਅਤੇ ਖੇਤੀ ਕਾਨੂੰਨਾਂ (Agricultural laws) ਦੀਆਂ ਕਾਪੀਆਂ ਸਾੜੀਆਂ ਗਈਆਂ।
ਇਹ ਵੀ ਪੜੋ: ਭਾਜਪਾ ਦਫ਼ਤਰ ਸਾਹਮਣੇ ਕਿਸਾਨਾਂ ਨੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੋਂ ਖੇਤੀ ਕਾਨੂੰਨ (Agricultural laws) ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਹਨ ਉਹਨਾਂ ਨੂੰ ਇੱਕ ਸਾਲ ਹੋ ਚੁੱਕਿਆ ਹੈ ਅਤੇ ਦਿੱਲੀ ਦੇ ਬਾਹਰ 6 ਮਹੀਨਿਆਂ ਤੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਮੋਰਚੇ ਵੱਲੋਂ ਕਿਹਾ ਗਿਆ ਸੀ ਕਿ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ (Agricultural laws) ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਜਿਸ ਦੇ ਚੱਲਦੇ ਫ਼ਰੀਦਕੋਟ ਤੋਂ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਖੇਤੀ ਕਾਨੂੰਨਾਂ (Agricultural laws) ਦੀ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਇਹ ਵੀ ਪੜੋ: ਸੰਪੂਰਨ ਕ੍ਰਾਂਤੀ ਦਿਵਸ: ਦੇਸ਼ ਭਰ 'ਚ ਕਿਸਾਨ ਸਾੜਨਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ