ਫਰੀਦਕੋਟ:ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹਨ। ਇਸੇ ਲੜੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਉਹਨਾਂ ਦੇ ਹੱਕ ਵਿਚ ਸ਼੍ਰੋੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਵੱਲੋਂ ਰੱਖੀ ਗਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਐਸਸੀ ਵਿੰਗ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਇਸ ਮੀਟਿੰਗ ਵਿਚ ਹਿੱਸਾ ਲਿਆ ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿਚ ਫਰੀਦਕੋਟ ਹਲਕੇ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਜਿੱਤ ਦਿਵਾਉਣ ਦਾ ਵਾਅਦਾ ਕੀਤਾ।
'ਅਕਾਲੀ ਦਲ ਨੇ ਗਰੀਬਾਂ ਲਈ ਕਈ ਅਹਿਮ ਕਦਮ ਚੁੱਕੇ'
ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਗਰੀਬ ਵਰਗ ਦੀ ਭਲਾਈ ਲਈ ਕਈ ਕਦਮ ਚੁੱਕੇ ਗਏ। ਉਹ ਸਿਰਫ ਅਕਾਲੀ ਦਲ ਦੀ ਸਰਕਾਰ ਵਿਚ ਹੀ ਚੁੱਕੇ ਗਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਲਾਰਿਆਂ ਤੋਂ ਤੰਗ ਆਇਆ ਐਸਸੀ ਭਾਈਚਾਰਾ ਹੁਣ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੈ।
'ਅਕਾਲੀ ਦਲ ਬਸਪਾ ਦੀ ਸਰਕਾਰ ਬਣੇਗੀ'
ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਐਸਸੀ ਭਾਈਚਾਰੇ ਦੀ ਮੀਟਿੰਗ ਨੇ ਇਹ ਸਾਬਤ ਕਰ ਦਿੱਤਾ ਕਿ ਹੁਣ ਪੰਜਾਬ ਅੰਦਰ ਅਕਾਲੀ ਦਲ ਬਸਪਾ ਦੀ ਸਰਕਾਰ ਬਣਨ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਐਸਸੀ ਭਾਈਚਾਰੇ ਵਿਚ ਅਕਾਲੀ ਦਲ ਦੀ ਜਿੱਤ ਲਈ ਵੱਡਾ ਉਤਸਾਹ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਮੇਸ਼ਾ ਹੀ ਸਰਕਾਰ ਵਿਚ ਰਹਿੰਦਿਆਂ ਗਰੀਬ ਭਾਈਚਾਰੇ ਦੀ ਭਲਾਈ ਲਈ ਕੰਮ ਕੀਤਾ।
'ਪੰਜਾਬ ਅੰਦਰ ਕਾਂਗਰਸ ਦਾ ਪਤਨ'
ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਇਸੇ ਲਈ ਹੁਣ ਪੰਜਾਬ ਅੰਦਰ ਅਕਾਲੀ ਦਲ ਬਸਪਾ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਾ ਹੋਣ ਤੇ ਲੋਕ ਹੁਣ ਕਾਂਗਰਸੀ ਲੀਡਰਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੰਦੇ ਇਸੇ ਤੋਂ ਬੌਖਲਾਏ ਹੋਏ ਕਾਂਗਰਸ ਪਾਰਟੀ ਦੇ ਐਲਾਨੇ ਹੋਏ ਉਮੀਦਵਾਰ ਪਾਰਟੀ ਛੱਡ ਕੇ ਭਾਜਪਾ ਵੱਲ ਨੂੰ ਭੱਜ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦਾ ਪਤਨ ਹੋ ਚੁੱਕਿਆ।
ਇਹ ਵੀ ਪੜੋ:'ਬਜ਼ੁਰਗ ਵਿਅਕਤੀ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ'