ਫਰੀਦਕੋਟ: ਵਿਧਾਨ ਸਭਾ ਹਲਕਾ ਦਾਖਾ ਦੀ ਸੀਟ ਤੋਂ ਕਾਂਗਰਸ ਪਾਰਟੀ ਦੀ ਸੀਟ ਤੇ ਚੋਣ ਲੜ ਰਹੇ ਫਰੀਦਕੋਟ ਵਾਸੀ ਕੈਪਟਨ ਸੰਦੀਪ ਸਿੰਘ ਸੰਧੂ ਬਾਰੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਰੀਦਕੋਟ ਦੇ ਮੁੱਖ ਸੇਵਾਦਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵਿਸੇਸ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਖੁਲਾਸੇ ਕੀਤੇ ਹਨ, ਹਲਕਾ ਦਾਖਾ ਦੇ ਲੋਕਾਂ ਨੂੰ ਕੈਪਟਨ ਸੰਦੀਪ ਸਿੰਘ ਸੰਧੂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਇਆ।
ਪਰਮਬੰਸ ਸਿੰਘ ਰੋਮਾਣਾ ਨੇ ਕੁਝ ਫੋਟੋ ਅਤੇ ਸੋਸ਼ਲ ਮੀਡੀਆ ਦੇ ਪੋਸਟ ਸਾਂਝੇ ਕਰਦਿਆਂ ਹਲਕਾ ਦਾਖਾ ਦੇ ਲੋਕਾਂ ਨੂੰ ਸੋਚ ਸਮਝ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ, ਅਤੇ ਨਾਲ ਹੀ ਲੋਕਾਂ ਨੂੰ ਵੋਟ ਪਾਉਣ ਤੋਂ ਪਹਿਲਾਂ ਕੈਪਟਨ ਸੰਦੀਪ ਸੰਧੂ ਦੇ ਰਿਹਾਇਸ਼ੀ ਵਾਰਡ ਨੰਬਰ 15 ਦੇ ਹਲਾਤ ਵੇਖਣ ਦੀ ਵੀ ਬੇਨਤੀ ਕੀਤੀ ਹੈ, ਤਾਂ ਜੋ ਕੈਪਟਨ ਸੰਧੂ ਦੀ ਅਸਲੀਅਤ ਤੋਂ ਜਾਣੂ ਹੋ ਸਕਣ।
ਇਸ ਮੌਕੇ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਕੈਪਟਨ ਸੰਦੀਪ ਸਿੰਘ ਸੰਧੂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ, ਅਤੇ ਉਹਨਾਂ ਸਿਆਸੀ ਸਲਾਹਕਾਰ ਵਜੋਂ ਕੰਮ ਕਰ ਰਹੇ ਹਨ, ਅਤੇ ਇਹਨੀਂ ਦਿਨੀ ਹਲਕਾ ਦਾਖਾ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਹਨ।ਉਹ ਫਰੀਦਕੋਟ ਵਿਚ ਵਾਰਡ ਨੰਬਰ 15 ਵਿਚ ਰਹਿੰਦੇ ਹਨ।