ਫਰੀਦਕੋਟ: ਦੇਸ਼ ਵਿੱਚ ਅਕਸਰ ਹੀ ਟਰੈਫ਼ਿਕ ਨਿਯਮਾਂ ਦੀ ਪਾਲਣਾ (Obey traffic rules) ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜਿਸ ਨਾਲ ਕੀ ਸੜਕ ਦੁਰਘਟਨਾਵਾਂ 'ਤੇ ਕਾਬੂ ਪਾਇਆ ਜਾ ਸਕਦਾ ਹੈ। ਪਰ ਕਈ ਵਾਰੀ ਛੋਟੀ ਜਿਹੀ ਅਣਗਿਹਲੀ ਜਾਂ ਤੇਜ਼ ਰਫ਼ਤਾਰੀ ਵੱਡੀ ਘਟਨਾ ਨੂੂੰ ਜਨਮ ਦੇ ਦਿੰਦੀ ਹੈ। ਅਜਿਹਾ ਹੀ ਮਾਮਲਾ ਫਰੀਦਕੋਟ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਬਾਜ਼ੀਗਰ ਬਸਤੀ (Bazigar Basti) ਵਿੱਚ ਇਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਹੇਠ ਆਉਣ ਨਾਲ ਕਰੀਬ 11 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਾਜ਼ੀਗਰ ਬਸਤੀ (Bazigar Basti) ਵਿੱਚ ਰਹਿਣ ਵਾਲੇ ਇਕ ਗਰੀਬ ਪਰਿਵਾਰ ਦਾ 11 ਸਾਲਾ ਲੜਕਾ ਉਸ ਵੇਲੇ ਟਰੈਕਟਰ ਟਰਾਲੀ ਦੀ ਲਪੇਟ ਵਿੱਚ ਆ ਗਿਆ। ਜਦੋਂ ਉਹ ਆਪਣੇ ਘਰੋਂ ਖੇਡਣ ਲਈ ਬਾਹਰ ਗਲੀ ਵਿੱਚ ਆਇਆ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਸੋਨਾਲੀਕਾ ਟਰੈਕਟਰ (High speed tractor trolley) ਹੇਠ ਆਉਣ ਨਾਲ ਬੱਚੇ ਦੀ ਮੌਤ ਹੋਈ ਹੈ। ਜਿਸ ਨੂੰ ਇਲਾਜ ਲਈ ਫਰੀਦਕੋਟ ਦੇ GGS ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਜਦੋਂ ਮ੍ਰਿਤਕ ਬੱਚੇ ਦੀ ਮਾਤਾ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦਾ ਬੱਚਾ ਖੇਡਣ ਲਈ ਬਾਹਰ ਗਲੀ ਵਿੱਚ ਆਇਆ ਹੋਇਆ ਸੀ। ਜਿਸ ਤੋਂ ਬਾਅਦ ਤੇਜ਼ ਰਫ਼ਤਾਰ ਟਰੈਕਟਰ ਟਰਾਲੀ (High speed tractor trolley) ਨੇ ਉਸ ਦੇ ਬੱਚੇ ਨੂੰ ਕੁਚਲ ਦਿੱਤਾ ਹੈ। ਬੱਚੇ ਦੀ ਮਾਂ ਨੇ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਮੰਗ ਕੀਤੀ ਹੈ ਤੇ ਆਰੋਪੀ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਧਿਕਾਰੀ ਜਸਕਰਨ ਸਿੰਘ ਨੇ ਦੱਸਿਆ ਇਕ ਬਾਜ਼ੀਗਰ ਬਸਤੀ (Bazigar Basti) ਵਿੱਚ ਇਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ (High speed tractor trolley) ਹੇਠ ਆਉਣ ਨਾਲ 11 ਸਾਲਾ ਬੱਚੇ ਦੀ ਮੌਤ ਹੋਈ ਹੈ। ਉਹਨਾਂ ਦੱਸਿਆ ਕਿ ਮੌਕੇ ਤੋਂ ਟਰੈਕਟਰ ਦਾ ਡਰਾਈਵਰ ਫਰਾਰ ਹੋ ਗਿਆ ਸੀ। ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜੋ:- ਹੈਰਾਨਕੁੰਨ! 4 ਸਾਲ ਦੇ ਬੱਚੇ ਦੇ ਮੂੰਹ ‘ਚ ਬੰਦੂਕ ਰੱਖ ਕੁੱਟਿਆ