ਫਰੀਦਕੋਟ: ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬਿਜਲੀ ਦੀਆਂ ਦਰਾਂ ਦੇ ਮੁੱਦੇ ’ਤੇ ਘੇਰਿਆ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਲੋਕ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਂਦੇ ਹਨ ਤਾਂ ਉਹ ਆਉਂਦੇ ਹੀ ਪੰਜਾਬ ਅੰਦਰ ਅਕਾਲੀ ਭਾਜਪਾ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਕੰਪਨੀਆਂ ਨਾਲ ਕੀਤੇ ਗਏ ਮਹਿੰਗੇ ਬਿਜਲੀ ਖਰੀਦਣ ਦੇ ਸਮਝੌਤੇ ਰੱਦ ਕਰਕੇ ਲੋਕਾਂ ਨੂੰ ਸਸਤੀ ਬਿਜਲੀ ਦੇਣਗੇ। ਪਰ ਇਸਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਗਰੀਬ ਲੋਕਾਂ ਨੂੰ ਬਿਜਲੀ ਬਿੱਲਾਂ ਦਾ ਭਾਰ ਝੇਲ ਰਹੇ ਹਨ
ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਦਿੱਲੀ ਵਿੱਚ ਇੱਕ ਯੂਨਿਟ ਵੀ ਬਿਜਲੀ ਪੈਦਾ ਨਹੀਂ ਹੁੰਦੀ ਉੱਥੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਖਰੀਦ ਕੇ ਵੀ ਲੋਕਾਂ ਨੂੰ ਸਸਤੀ ਬਿਜਲੀ ਦੇ ਰਹੀ ਹੈ ਅਤੇ ਲੋਕਾਂ ਦੇ ਬਿੱਲ ਹਜ਼ਾਰਾਂ ਤੋਂ ਜ਼ੀਰੋ ਦੇ ਆ ਰਹੇ ਹਨ। ਉੱਥੇ ਹੀ ਪੰਜਾਬ ਅੰਦਰ ਕਈ ਥਰਮਲ ਪਲਾਂਟ ਲੱਗੇ ਹੋਣ ਦੇ ਬਾਵਜੂਦ ਪੰਜਾਬ ਅੰਦਰ ਬਿਜਲੀ ਪੈਦਾ ਕਰਕੇ ਵੀ ਪੰਜਾਬ ਸਰਕਾਰ ਕਰੀਬ 10 ਰੁਪਏ ਯੂਨਿਟ ਇੱਥੋਂ ਦੇ ਲੋਕਾਂ ਨੂੰ ਦੇ ਰਹੀ ਹੈ ਜਿਸ ਨਾਲ ਲੋਕਾਂ ਦੀ ਵੱਡੀ ਲੁੱਟ ਹੋ ਰਹੀ ਹੈ।
ਇਹ ਵੀ ਪੜੋ: ਅਜਨਾਲਾ ਤੋਂ ਅਮਰਪਾਲ ਬੋਨੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ ?
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਹੁਣ 7 ਅਪ੍ਰੈਲ ਤੋਂ ਆਮ ਆਦਮੀਾ ਪਾਰਟੀ ਸੂਬੇ ਅੰਦਰ ਸਰਕਾਰ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕਰ ਰਹੀ ਹੈ। ਪੰਜਾਬ ਦੇ ਕਈ ਮਸਲਿਆਂ ਤੇ ਪੰਜਾਬ ਸਰਕਾਰ ਤੋਂ ਸਵਾਲ ਪੁੱਛੇ ਜਾਣਗੇ।