ਫਰੀਦਕੋਟ: ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਇਲਾਜ ਲਈ ਆਯੂਸ਼ਮਾਨ ਸਿਹਤ ਸੇਵਾ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ ਸਥਾਨਕ ਹਸਪਤਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਆਯੁਸ਼ਮਾਨ ਫਾਰਮੈਸੀ ਦਾ ਆਗਾਜ਼ ਕੀਤਾ ਗਿਆ ਹੈ।
ਸਰਕਾਰ ਦਾ ਇੱਕ ਉਪਰਾਲਾ
ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਇਲਾਜ ਦੇ ਲਈ 5 ਲੱਖ ਤੱਕ ਮੁਫ਼ਤ ਇਲਾਜ ਮੁੱਹਇਆ ਕਰਵਾਉਣ ਦਾ ਉਪਰਾਲਾ ਕੀਤਾ ਹੈ।
ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੇ ਕੀਤਾ ਉਦਘਾਟਨ
ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਨੇ ਰੀਬਨ ਕੱਟ ਇਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਮੌਕੇ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਦਵਾਈਆਂ ਲੈਣ ਮਰੀਜ਼ਾਂ ਨੂੰ ਬਾਹਰ ਜਾਣਾ ਪੈਂਦਾ ਸੀ ਤੇ ਨਾਲ ਹੀ ਉਨ੍ਹਾਂ ਨੂੰ ਇਸ ਦੇ ਪੈਸੇ ਵੀ ਦੇਣੇ ਪੈਂਦੇ ਸੀ ਤੇ ਹੁਣ ਉਨ੍ਹਾਂ ਨੂੰ ਸਾਰੀਆਂ ਦਵਾਈਆਂ ਮੁਫ਼ਤ ਮਿਲਣਗੀਆਂ।