ETV Bharat / state

ਮੰਗਾਂ ਮਨਵਾਉਣ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਕੱਚੇ ਮੁਲਾਜ਼ਮਾਂ ਨੇ ਸ਼ੁਰੂ ਕੀਤਾ ਮਰਨ ਵਰਤ

author img

By

Published : Dec 26, 2019, 5:26 PM IST

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਠੇਕਾ ਅਧਾਰਿਤ ਮੁਲਾਜਮਾਂ ਨੇ ਸਾਂਝੀ ਮੁਲਾਜਮ ਸੰਘਰਸ਼ ਕਮੇਟੀ ਨੂੰ ਭੰਗ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।

ਫ਼ੋਟੋ
ਫ਼ੋਟੋ

ਫ਼ਰੀਦਕੋਟ: ਬੀਤੇ 31 ਦਿਨਾਂ ਤੋਂ ਹੜਤਾਲ 'ਤੇ ਬੈਠੇ ਬਾਬਾ ਫਰੀਦ ਯੂਨੀਵਰਸਿਟੀ ਦੇ ਠੇਕਾ ਅਧਾਰਿਤ ਮੁਲਾਜਮਾਂ ਨੇ ਸਾਂਝੀ ਮੁਲਾਜਮ ਸੰਘਰਸ਼ ਕਮੇਟੀ ਨੂੰ ਭੰਗ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।

ਬਾਬਾ ਫਰੀਦ ਯੂਨੀਵਰਸਿਟੀ ਦੇ ਕੱਚੇ ਮੁਲਾਜਮਾਂ ਨੇ ਸ਼ੁਰੂ ਕੀਤਾ ਮਰਨ ਵਰਤ

ਇਸ ਮੌਕੇ ਗੱਲਬਾਤ ਕਰਦੇ ਹੋਏ ਸੰਘਰਸ਼ਕਾਰੀ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਕਰੀਬ 31 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬੀਤੇ ਦਿਨੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਹਲਕਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਮੀਟਿੰਗ ਕਰਵਾ ਕੇ ਗੱਲਬਾਤ ਕਰਵਾਈ ਗਈ ਸੀ ਅਤੇ ਉਨ੍ਹਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀਆਂ ਕੋਈ ਵੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।

ਇਸੇ ਦੇ ਚੱਲਦਿਆਂ ਵੀਰਵਾਰ ਨੂੰ 5 ਮੁਲਾਜ਼ਮ ਮਰਨ ਵਰਤ 'ਤੇ ਬੈਠੇ ਹਨ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰੱਖਣਗੇ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਮੁਲਾਜ਼ਮਾਂ ਨੇ ਦੱਸਿਆ ਕਿ 2017 ਵਿੱਚ ਵੀ ਉਨ੍ਹਾਂ ਵੱਲੋਂ ਸੰਘਰਸ਼ ਵਿੱਢਿਆ ਗਿਆ ਸੀ ਪਰ 2 ਮੁਲਾਜ਼ਮਾਂ ਵੱਲੋਂ ਸੁਸਾਈਡ ਕਰਨ ਦੀ ਕੋਸ਼ਿਸ ਦੇ ਚੱਲਦੇ ਯੂਨੀਵਰਸਿਟੀ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਮਾਮੂਲੀ ਵਾਧਾ ਕੀਤਾ ਸੀ ਅਤੇ ਉਨ੍ਹਾਂ ਨੂੰ ਸੰਘਰਸ਼ ਰੋਕਣਾ ਪਿਆ ਸੀ। ਪਰ ਹੁਣ ਉਹ ਕਿਸੇ ਵੀ ਹਾਲਤ ਵਿੱਚ ਪਿੱਛੇ ਨਹੀਂ ਹਟਣਗੇ ਅਤੇ ਆਪਣੀਆਂ ਮੰਗਾਂ ਮਨਵਾ ਕੇ ਰਹਿਣਗੇ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਅਧੀਨ ਕਰੀਬ 12 ਸਾਲ ਤੋਂ ਠੇਕੇ 'ਤੇ ਕੰਮ ਕਰਦੇ ਆ ਰਹੇ 237 ਦੇ ਕਰੀਬ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

Intro:ਆਪਣੀ ਮੰਗਾਂ ਨੂੰ ਲੈ ਕੇ ਬੀਤੇ 31 ਦਿਨਾਂ ਤੋਂ ਸੰਘਰਸ਼ ਕਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਸੰਘਰਸ਼ ਨੂੰ ਕੀਤਾ ਤੇਜ,
ਯੂਨੀਵਰਸਿਟੀ ਦੇ 5 ਮੁਲਾਜ਼ਮ ਮਰਨ ਵਰਤ ਤੇ ਬੈਠੇ ,Body:
ਐਂਕਰ
ਬੀਤੇ ਕਰੀਬ 31 ਦਿਨਾਂ ਤੋਂ ਹੜਤਾਲ ਕਰ ਧਰਨੇ ਤੇ ਬੈਠੇ ਬਾਬਾ ਫਰੀਦ ਯੂਨੀਵਰਸਿਟੀ ਦੇ ਠੇਕਾ ਅਧਾਰਿਤ ਮੁਲਾਜਮਾਂ ਨੇ ਸਾਂਝੀ ਮੁਲਾਜਮ ਸੰਘਰਸ਼ ਕਮੇਟੀ ਨੂੰ ਭੰਗ ਕਰ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਹੈ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।
ਵੀ ਓ 1
ਇਸ ਮੌਕੇ ਗੱਲਬਾਤ ਕਰਦੇ ਹੋਏ ਸੰਘਰਸ਼ਕਾਰੀ ਮੁਲਾਜਮ ਆਗੂਆਂ ਨੇ ਕਿਹਾ ਕਿ ਉਹਨਾਂ ਵਲੋਂ ਬੀਤੇ ਕਰੀਬ 31 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜਮਾਂ ਨੇ ਕਿਹਾ ਕਿ ਬੀਤੇ ਦਿਨੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਹਲਕਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿਲੋਂ ਨਾਲ ਮੀਟਿੰਗ ਕਰਵਾ ਕੇ ਗੱਲਬਾਤ ਕਰਵਾਈ ਗਈ ਸੀ ਅਤੇ ਉਹਨਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜਮਾਂ ਦੀਆਂ ਕੋਈ ਵੀ ਮੰਗਾਂ ਨਹੀਂ ਮੰਨੀਆਂ ਜ਼ਾ ਰਹੀਆਂ ਇਸੇ ਲਈ ਅੱਜ 5 ਮੁਲਾਜਮ ਮਰਨ ਵਰਤ ਤੇ ਬੈਠੇ ਹਨ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਮੁਲਾਜਮਾਂ ਨੇ ਦਸਿਆ ਸੀ ਕਿ 2017 ਵਿਚ ਵੀ ਉਹਨਾਂ ਵਲੋਂ ਸੰਘਰਸ਼ ਵਿੱਢਿਆ ਗਿਆ ਸੀ ਪਰ 2 ਮੁਲਾਜਮਾਂ ਵਲੋਂ ਸੁਸਾਈਡ ਕਰਨ ਦੀ ਕੋਸ਼ਿਸ ਦੇ ਚਲਦੇ ਜਿਥੇ ਯੂਨੀਵਰਸਿਟੀ ਨੇ ਉਹਨਾਂ ਦੀਆਂ ਤਨਖਾਹਾਂ ਵਿਚ ਮਾਮੂਲੀ ਵਾਧਾ ਕੀਤਾ ਸੀ ਉਥੇ ਹੀ ਉਹਨਾਂ ਨੂੰ ਸੰਘਰਸ਼ ਰੋਕਣਾ ਪਿਆ ਸੀ ਪਰ ਹੁਣ ਉਹ ਕਿਸੇ ਵੀ ਹਾਲਤ ਵਿਚ ਪਿੱਛੇ ਨਹੀਂ ਹਟਣਗੇ ਅਤੇ ਆਪਣੀਆਂ ਮੰਗਾਂ ਮਨਵਾ ਕੇ ਰਹਿਣਗੇ।ਜਿਕਰਯੋਗ ਹੈ ਕਿ ਯੂਨੀਵਰਸਿਟੀ ਅਧੀਨ ਕਰੀਬ 12 ਸਾਲ ਤੋਂ ਠੇਕਾ ਅਧਾਰ ਤੇ ਕੰਮ ਕਰਦੇ ਆ ਰਹੇ 237 ਦੇ ਕਰੀਬ ਮੁਲਾਜਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ।
ਬਾਈਟਾਂ : ਮੁਲਾਜਮ ਆਗੂConclusion:ਹੁਣ ਵੇਖਣਾ ਹੋਵੇਗਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਆਖਰ ਮੁਲਜਮਾਂ ਦੀਆਂ ਮੰਗਾਂ ਮੰਨਦਾ ਹੈ ਜਾਂ ਨਹੀਂ
ETV Bharat Logo

Copyright © 2024 Ushodaya Enterprises Pvt. Ltd., All Rights Reserved.