ਫਰੀਦਕੋਟ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੇ ਇਨਸਾਫ ਲਈ ਬਹਿਬਲਕਲਾਂ ਵਿਖੇ ਬੀਤੇ ਕਰੀਬ 7 ਮਹੀਨਿਆਂ ਤੋਂ ਚੱਲ ਰਹੇ ਇਨਸਾਫ ਮੋਰਚੇ ਦੇ ਸੱਦੇ ’ਤੇ ਬਹਿਬਲਕਲਾਂ ਵਿਖੇ ਸਿੱਖ ਸੰਗਤਾਂ ਦਾ ਭਾਰੀ ਇਕੱਠ ਹੋਇਆ ਜਿਸ ਵਿਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਅਤੇ ਪੰਥ ਦਰਦੀਆਂ ਨੇ ਹਿੱਸਾ ਲਿਆ।
ਇਸ ਮੌਕੇ ਜਿੱਥੇ ਸਿੱਖ ਸੰਗਤਾਂ ਨੇ ਬੇਅਦਬੀ ਮਾਮਲਿਆਂ ਦੇ ਇਨਸਾਫ ਲਈ ਚੱਲ ਰਹੇ ਮੋਰਚੇ ਨੂੰ ਸਫਲ ਬਣਾਉਣ ਅਤੇ ਸਰਕਾਰ ਨੂੰ ਮਾਮਲਿਆਂ ਦੀ ਜਾਂਚ ਲਈ ਸਮਾਂ ਦੇਣ ਜਾਂ ਨਾ ਦੇਣ ਬਾਰੇ ਵਿਚਾਰ ਚਰਚਾ ਹੋਈ ਉਥੇ ਹੀ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ਾਮਲ ਹੋਏ। ਇਸ ਮੌਕੇ ਕੁਲਤਾਰ ਸਿੰਘ ਸੰਧਵਾ ਨੇ ਹੱਥ ਜੋੜ ਕੇ ਸਿੱਖ ਸੰਗਤਾਂ ਤੋਂ ਜਾਂਚ ਲਈ ਹੋਰ ਸਮਾਂ ਮੰਗਿਆ।
ਇਸ ਮੌਕੇ ਸਿੱਖ ਸੰਗਤਾਂ ਨੇ ਪੰਜਾਬ ਸਰਕਾਰ ਵਲੋਂ ਬੀਤੇ ਦਿਨੀ ਬੇਅਦਬੀ ਮਾਮਲਿਆਂ ਦੇ ਹੱਲ ਲਈ ਕਰੀਬ 6 ਮਹੀਨੇ ਦਾ ਸਮਾਂ ਮੰਗਿਆ ਸੀ ਪਰ ਸੰਗਤਾਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਨਕਾਰ ਕੇ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਸਰਕਾਰ ਇੰਨ੍ਹਾਂ 15 ਦਿਨਾਂ ਅੰਦਰ ਇੰਨ੍ਹਾਂ ਮਾਮਲਿਆਂ ਦਾ ਹੱਲ ਕਰੇ। 15 ਦਿਨਾਂ ਬਾਅਦ ਮੁੜ ਸੰਗਤਾਂ ਦਾ ਇਕੱਠ ਰੱਖਿਆ ਗਿਆ। ਕੱਲ੍ਹ 1 ਅਗਸਤ ਤੋਂ ਬਹਿਬਲਕਲਾਂ ਇਨਸਾਫ ਮੋਰਚੇ ਤੇ ਸ੍ਰੀ ਸਹਿਜ ਪਾਠ ਪ੍ਰਕਾਸ਼ ਕੀਤੇ ਜਾਣਗੇ, ਜਿਸ ਦਾ ਭੋਗ 16 ਅਗਸਤ ਨੂੰ ਪਾਇਆ ਜਾਵੇਗਾ ਅਤੇ ਉਸ ਦਿਨ ਸੰਗਤਾਂ ਦਾ ਇਕੱਠ ਵੀ ਹੋਵੇਗਾ ਜੋ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੇਗਾ।
ਇਸ ਮੌਕੇ ਸਟੇਜ ਤੋਂ ਬੋਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸੰਗਤਾਂ ਨੂੰ ਵਿਸ਼ਵਾਸ ਵਿਚ ਲੈਣ ਲਈ ਕਿਹਾ ਗਿਆ ਕਿ ਮੈਨੂੰ ਸਿਰਫ ਪੰਥ ਦਾ ਡਰ ਹੋਰ ਕਿਸੇ ਦਾ ਨਹੀਂ, ਤਾਂ ਇਕ ਸਿੱਖ ਵਿਅਕਤੀ ਨੇ ਕੁਲਤਾਰ ਸਿੰਘ ਸੰਧਵਾ ਨੂੰ ਸੁਆਲ ਕੀਤਾ ਕਿ ਜੇਕਰ ਤੁਸੀਂ ਪੰਥ ਤੋਂ ਡਰਦੇ ਹੋ ਤਾਂ ਫਿਰ ਗਉ ਦੀ ਪੂਛ ਸਿਰ ’ਤੇ ਕਿਉਂ ਰਖਵਾਈ ਸੀ। ਉਸ ਵਿਅਕਤੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੁਲਤਾਰ ਸਿੰਘ ਸੰਧਵਾ ਬਾਰੇ ਬੇਭਰੋਜ਼ਗੀ ਜਾਹਰ ਕੀਤੀ।
ਇਹ ਵੀ ਪੜ੍ਹੋ: ਰਾਣਾ ਕੰਦੋਵਾਲੀਆ ਕਤਲ ਮਾਮਲਾ: ਅੰਮ੍ਰਿਤਸਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਰਿਮਾਂਡ