ਫਰੀਦਕੋਟ (Behbal Kalan firing case Update): ਬਹਿਬਲ ਕਲਾਂ ਗੋਲੀ ਕਾਂਡ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਜਦੋਂ ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਫਾਇਰਿੰਗ 'ਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ। ਪੀੜਤ ਪਰਿਵਾਰ ਨੇ ਐਸਆਈਟੀ ਵੱਲੋਂ ਅਦਾਲਤ ਵਿੱਚ ਦਾਇਰ ਚਾਰਜਸ਼ੀਟ 'ਤੇ ਸਵਾਲ ਖੜੇ ਕੀਤੇ ਹਨ। ਇਸ ਦੇ ਨਾਲ ਹੀ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਸਿੱਖ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਕਾਰਵਾਈ ਦੀ ਮੰਗ: ਦੂਜੇ ਪਾਸੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਤੋਂ ਬਾਅਦ ਘਟਨਾ ਵਿੱਚ ਜ਼ਖ਼ਮੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਇਨਸਾਫ਼ ਦੀ ਗੁਹਾਰ ਲਾਈ ਹੈ ਕਿ ਸਿੱਖ ਜਥੇਬੰਦੀਆਂ ਖਿਲਾਫ ਕਾਰਵਾਈ ਕੀਤੇ ਜਾਏ।
ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਕਰਦਿਆਂ ਅਦਾਲਤ ਵਿੱਚ ਇਸ ਮਾਮਲੇ ਦੀ ਪੈਰਵਾਈ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਅਸਆਈਟੀ ਨੇ ਸੋਮਵਾਰ ਨੂੰ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੇਸ ਦਾ ਫੈਸਲਾ ਜਲਦ ਹੀ ਆ ਸਕਦਾ ਹੈ।
ਪੇਸ਼ ਕੀਤੇ ਚਲਾਨ 'ਚ ਇਹ ਕੁਝ ਤੱਥ: ਹਾਸਲ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 2446 ਪੰਨਿਆਂ ’ਤੇ ਦਸਤਾਵੇਜ਼ੀ ਸਬੂਤ ਅਤੇ 56 ਪੰਨਿਆਂ ’ਤੇ ਫੋਰੈਂਸਿਕ ਮਾਹਿਰਾਂ ਦੀਆਂ ਰਿਪੋਰਟਾਂ, ਘਟਨਾ ਸਥਾਨ ਦੇ ਨਕਸ਼ੇ, ਘਟਨਾ ਵਾਲੇ ਦਿਨ ਹੋਈਆਂ ਫੋਨ ਕਾਲਾਂ ਦੀ ਡਿਟੇਲ ਤੇ ਘਟਨਾ ਦੀਆਂ ਵੀਡੀਓ ਤੇ ਫੋਟੋਆਂ ਆਦਿ ਸ਼ਾਮਲ ਹਨ। ਅਦਾਲਤ ਨੇ ਇਸ ਚਲਾਨ ਦੀ ਸੁਣਵਾਈ 2 ਸਤੰਬਰ ਦੀ ਤੈਅ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦਿਨ ਹੀ ਕੋਟਕਪੂਰਾ ਗੋਲੀ ਕਾਂਡ ਦੇ ਦੂਜੇ ਦੋ ਚਲਾਨ ਵੀ ਸੁਣਵਾਈ ਲਈ ਰੱਖੇ ਗਏ ਹਨ।
- Punjabi Girls In Muscat : ਮਸਕਟ ਵਿੱਚ ਤਸ਼ਦੱਦ ਦਾ ਸ਼ਿਕਾਰ ਹੋਈ ਪੀੜਤ ਨੇ ਸੁਣਾਈ ਹੱਡਬੀਤੀ, ਕਿਹਾ- ਮੇਰੇ ਵਰਗੀਆਂ ਉੱਥੇ ਕਈ ਕੁੜੀਆਂ ਫਸੀਆਂ, ਪੰਜਾਬੀਆਂ ਦੀ ਗਿਣਤੀ ਵੱਧ
- Pakistani Balloons in Tarn Taran: ਤਰਨ ਤਾਰਨ 'ਚ ਮਿਲਿਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
- Harjot Kamal summoned: ਵਿਜੀਲੈਂਸ ਦੀ ਰਡਾਰ ਉੱਤੇ ਸਾਬਕਾ ਵਿਧਾਇਕ ਹਰਜੋਤ ਕਮਲ, ਭ੍ਰਿਸ਼ਟਾਚਾਰ ਦੇ ਇਲਜ਼ਾਮਾਂ 'ਚ ਪੇਸ਼ ਹੋਣ ਲਈ ਸੰਮਨ ਜਾਰੀ
ਪਹਿਲਾਂ ਵੀ ਦੋ ਚਲਾਨ ਪੇਸ਼ ਤੇ ਇਹ ਬਣਾਏ ਸੀ ਮੁਲਜ਼ਮ: ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਐਸਆਈਟੀ ਵਲੋਂ ਇਸ ਸਾਲ ਦੀ 24 ਫਰਵਰੀ ਨੂੰ ਸੱਤ ਹਜ਼ਾਰ ਪੰਨਿਆਂ ਦਾ ਪਹਿਲਾਂ ਚਲਾਨ ਪੇਸ਼ ਕੀਤਾ ਸੀ ਤੇ 25 ਅਪ੍ਰੈਲ ਨੂੰ 2400 ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ ਸੀ। ਹਲਾਂਕਿ ਜਾਂਚ ਟੀਮ ਵਲੋਂ ਪੇਸ਼ ਕੀਤੇ ਤੀਜੇ ਚਲਾਨ 'ਚ ਮੁਲਜ਼ਮਾਂ ਦੀ ਗਿਣਤੀ 'ਚ ਕੋਈ ਵਾਧਾ ਨਹੀਂ ਕੀਤਾ ਤੇ ਨਾ ਹੀ ਦੋਸ਼ਾਂ 'ਚ ਵਾਧ ਘਾਟ ਕੀਤੀ ਗਈ। ਦੱਸਿਆ ਜਾ ਰਿਹਾ ਕਿ ਇਸ ਚਲਾਨ ਵਿੱਚ ਵਿਸ਼ੇਸ ਜਾਂਚ ਟੀਮ ਵੱਲੋਂ ਤਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਮੌਤ ਮਗਰੋਂ ਚਲਾਨ ਤੋਂ ਬਾਹਰ ਕਰ ਦਿੱਤਾ ਜਦਕਿ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਪੰਜਾਬ ਪੁਲਿਸ ਮੁੱਖੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਹਿਲ, ਤਤਕਾਲੀ ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾ, ਤਤਕਾਲੀ ਐੱਸਐੱਸਪੀ ਫਰੀਦਕੋਟ ਸੁਮਿੰਦਰ ਸਿੰਘ ਮਾਨ ਅਤੇ ਉਸ ਵੇਲੇ ਦੇ ਐੱਸਐੱਚਓ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਪੰਧੇਰ ਨੂੰ ਦੋਸ਼ੀਆਂ ਵਜੋਂ ਨਾਮਜਦ ਕੀਤਾ ਗਿਆ ਸੀ।