ਫ਼ਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਨੇ ਕੁਝ ਵਿਅਕਤੀਆਂ ਨੂੰ ਸੁਰਜੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਸੀ। ਮ੍ਰਿਤਕ ਦੀ ਪਤਨੀ ਜਸਵੀਰ ਕੌਰ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ ਜਸਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਭਰੋਸਾ ਦਿੱਤਾ ਸੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਦਾ ਮੁੱਖ ਮੰਤਰੀ ਦੀ ਗੱਲ ਤੋਂ ਭਰੋਸਾ ਟੁੱਟ ਚੁੱਕਿਆ ਹੈ।
ਸਿੱਖ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਤੋਂ ਬਿਨਾਂ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐੱਸ.ਐੱਸ.ਪੀ. ਦੀ ਗੱਲ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਬਜਟ 2020: ਕਿਸਾਨਾਂ ਨੂੰ ਕੀ ਨੇ ਉਮੀਦਾਂ?
ਐੱਸ.ਐੱਸ.ਪੀ. ਫਰੀਦਕੋਟ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਇਸ ਮਾਮਲੇ 'ਚ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਬਿਨਾਂ ਮਾਮਲੇ ਦੀ ਜਾਂਚ ਕਰ ਹਰੀ ਹੈ।