ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਵਿੱਚ ਨਵਾਂ ਮੋੜ ਸਾਹਮਣੇ ਆ ਗਿਆ ਹੈ, ਜਾਂਚ ਕਰ ਰਹੀ ਸਿੱਟ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਇੰਸਪੈਕਟਰ ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ ਹੈ। ਇੰਸਪੈਕਟਰ ਪ੍ਰਦੀਪ ਸਿੰਘ ਨੂੰ ਅਦਾਲਤ ਨੇ 24 ਸਤੰਬਰ ਨੂੰ ਤਲਬ ਕੀਤਾ ਹੈ।
ਪ੍ਰਦੀਪ ਸਿੰਘ ਜੋ ਕਿ ਗੋਲੀਕਾਡ ਦੇ ਮੁੱਖ ਮੁਲਜ਼ਮ ਤਤਕਾਲੀ ਐਸਐਸਪੀ ਚਰਨਜੀਤ ਸ਼ਰਮਾ ਦੇ ਰੀਡਰ ਸੀ ਅਤੇ ਬਹਿਬਲ ਕਲਾਂ ਗੋਲੀਕਾਂਡ ਵੇਲੇ ਮੌਕੇ 'ਤੇ ਮੌਜੂਦ ਸੀ। ਗੋਲੀਕਾਂਡ ਵਿੱਚ 2 ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।
ਦੱਸ ਦੇਈਏ ਕਿ ਅਗਾਊ ਜ਼ਮਾਨਤ ਦੀ ਵਜ੍ਹਾਂ ਕਰਕੇ ਪ੍ਰਦੀਪ ਨੂੰ ਪੁਲਿਸ ਨੇ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਇੰਸਪੈਕਟ ਪ੍ਰਦੀਪ ਸਿੰਘ ਨੇ ਸਿੱਟ ਨਾਲ ਸੰਪਰਕ ਕਰਕੇ ਸਰਕਾਰੀ ਗਵਾਹ ਬਣਨ ਦੀ ਇੱਛਾ ਜਤਾਈ ਹੈ, ਜਿਸ ਤੋਂ ਬਾਅਦ ਸਿੱਟ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਪ੍ਰਦੀਪ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜੋ: ਪੰਜਾਬ 'ਚ 'ਆਪ' ਵਰਕਰ ਲੋਕਾਂ ਦਾ ਆਕਸੀਜ਼ਨ ਲੈਵਲ ਕਰਨਗੇ ਚੈੱਕ: ਕੇਜਰੀਵਾਲ