ETV Bharat / state

ਬਹਿਬਲਕਲਾਂ ਗੋਲੀਕਾਂਡ ਮਾਮਲਾ: ਗਵਾਹਾਂ ਦੇ ਮੁੜ ਬਿਆਨ ਦਰਜ ਕਰਵਾਉਣ ਵਾਲੀ ਅਰਜੀ ’ਤੇ ਸੁਣਵਾਈ 21 ਜੁਲਾਈ ਤੱਕ ਟਲੀ

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਗਵਾਹਾਂ ਦੇ ਮੁੜ ਬਿਆਨ ਦਰਜ ਕਰਵਾਉਣ ਵਾਲੀ ਅਰਜੀ ਉੱਤੇ ਸੁਣਵਾਈ 21 ਜੁਲਾਈ ਤੱਕ ਟਲੀ ਗਈ ਹੈ। ਦੱਸ ਦਈਏ ਕਿ ਹੁਣ ਫਰੀਦਕੋਟ ਅਦਾਲਤ ਵਿੱਚ ਇਸ ਮਾਮਲੇ ਸਬੰਧੀ 21 ਜੁਲਾਈ ਨੂੰ ਸੁਣਵਾਈ ਹੋਵੇਗੀ।

Behbalkaln shooting case
Behbalkaln shooting case
author img

By

Published : Jul 4, 2023, 6:55 AM IST

ਫਰੀਦਕੋਟ: ਪਿਛਲੇ ਦਿਨੀ ਬਹਿਬਲਕਲਾਂ ਗੋਲੀਕਾਂਡ ਦੇ ਕਰੀਬ 7 ਅਹਿਮ ਗਵਾਹਾਂ ਨੇ ਮਾਨਯੋਗ ਅਦਾਲਤ ਵਿੱਚ ਅਰਜੀ ਦਾਖਲ ਕਰ ਉਹਨਾਂ ਦੇ ਬਿਆਨ ਮੁੜ ਤੋਂ ਦਰਜ ਕਰਵਾਏ ਜਾਣ ਦੀ ਮੰਗ ਕਰਦਿਆ ਪਹਿਲਾਂ ਦਰਜ ਹੋਏ ਬਿਆਨਾਂ ਨਾਲ ਕਥਿਤ ਛੇੜ-ਛਾੜ ਕੀਤੇ ਜਾਣ ਦੀ ਗੱਲ ਕਹੀ ਸੀ। ਇਸ ਸਬੰਧੀ ਮਾਨਯੋਗ ਅਦਾਲਤ ਵੱਲੋਂ ਐਸਐਚਓ ਥਾਣਾ ਬਾਜਾਖਾਨ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਸੀ, ਪਰ ਇਸ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਧਿਰ ਪੇਸ਼ ਨਹੀਂ ਹੋਈ ਜਿਸ ਕਾਰਨ ਇਹ ਟਲ ਗਈ ਤੇ ਹੁਣ 21 ਜੁਲਾਈ ਨੂੰ ਇਹ ਸੁਣਵਾਈ ਹੋਵੇਗੀ।

ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਦੇ ਥਾਣਾ ਮੁੱਖੀ ਦੇ ਰਿਪੋਰਟ ਨਹੀਂ ਕੀਤੀ ਦਾਖਲ: ਜਾਣਕਾਰੀ ਅਨੁਸਾਰ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਕਰੀਬ 7 ਗਵਾਹਾਂ ਨੇ ਫਰੀਦਕੋਟ ਅਦਾਲਤ ਵਿੱਚ ਅਰਜੀ ਦਾਖਲ ਕਰ ਕੇ ਇਹ ਮੰਗ ਕੀਤੀ ਸੀ ਕਿ ਉਹਨਾਂ ਦੇ ਬਿਆਨ ਵਿਸ਼ੇਸ਼ ਜਾਂਚ ਟੀਮ ਦੁਬਾਰਾ ਦਰਜ ਕਰੇ, ਕਿਉਂਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਉਹਨਾਂ ਦੇ ਬਿਆਨਾਂ ਨਾਲ ਕਥਿਤ ਛੇੜ -ਛਾੜ ਕੀਤੀ ਹੈ। ਉਹਨਾਂ ਨਾਲ ਹੀ ਮਾਨਯੋਗ ਅਦਾਲਤ ਨੂੰ ਜਾਣੂ ਕਰਵਾਇਆ ਕਿ ਨਵੀਂ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਵੀ ਹਾਲੇ ਤੱਕ ਉਹਨਾਂ ਦੇ ਬਿਆਨ ਦਰਜ ਨਹੀਂ ਕੀਤੇ ਗਏ ਅਜਿਹੇ ਵਿੱਚ ਉਹਨਾਂ ਨੂੰ ਇਨਸਾਫ ਦੀ ਆਸ ਨਹੀਂ, ਜਿਸ ਤੇ ਮਾਨਯੋਗ ਅਦਾਲਤ ਨੇ ਸੁਣਵਾਈ ਲਈ 3 ਜੁਲਾਈ ਦਾ ਸਮਾਂ ਰੱਖਿਆ ਸੀ ਅਤੇ ਥਾਣਾ ਬਾਜਾਖਾਨਾ ਦੇ ਐਸਐਚਓ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਸੀ, ਪਰ ਬੀਤੇ ਦਿਨ ਪਤਾ ਚੱਲਿਆ ਕਿ ਮਾਨਯੋਗ ਅਦਾਲਤ ਵਿੱਚ ਸੁਣਵਾਈ ਦੌਰਾਨ ਨਾਂ ਤਾਂ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਪੇਸ਼ ਹੋਏ ਅਤੇ ਨਾਂ ਹੀ ਥਾਣਾ ਬਾਜਾਖਾਨਾ ਦੇ ਐਸਐਚਓ ਵੱਲੋਂ ਕੋਈ ਰਿਪੋਰਟ ਦਾਖਲ ਕੀਤੀ ਗਈ।

ਹੁਣ 21 ਜੁਲਾਈ ਨੂੰ ਹੋਵੇਗੀ ਸੁਣਵਾਈ: ਸਰਕਾਰੀ ਵਕੀਲ ਰਾਹੀਂ ਵਿਸੇਸ਼ ਜਾਂਚ ਟੀਮ ਵੱਲੋਂ ਆਪਣਾਂ ਜਵਾਬ ਦਾਖਲ ਕਰਨ ਲਈ ਮਾਨਯੋਗ ਅਦਾਲਤ ਕੋਲੋਂ ਸਮੇਂ ਦੀ ਮੰਗ ਕੀਤੀ ਗਈ ਸੀ। ਜਿਸ ਤੇ ਮਾਨਯੋਗ ਅਦਾਲਤ ਨੇ ਹੁਣ ਇਸ ਮਾਮਲੇ ਦੀ ਸੁਣਵਾਈ 21 ਜੁਲਾਈ ਨੂੰ ਰੱਖੀ ਹੈ ਅਤੇ ਉਸੇ ਦਿਨ ਹੁਣ ਗਵਾਹਾਂ ਦੀ ਮੰਗ ਬਾਰੇ ਕੋਈ ਫੈਸਲਾ ਆਉਣ ਦੇ ਆਸਾਰ ਹਨ।

ਗਵਾਹਾਂ ਨੇ ਅਰਜੀ ਕੀਤੀ ਸੀ ਦਾਖਲ: ਗਵਾਹਾਂ ਦੀ ਮੰਗ ਦੀ ਜੇਕਰ ਗੱਲ ਕਰੀਏ ਤਾਂ ਬਹਿਬਲਕਲਾਂ ਗੋਲੀਕਾਂਡ ਦੇ ਕਰੀਬ 7 ਗਵਾਹਾਂ ਫਰੀਦਕੋਟ ਅਦਾਲਤ ਵਿੱਚ ਪਿਛਲੇ ਦਿਨੀ ਇੱਕ ਅਰਜੀ ਦਾਖਲ ਕੀਤੀ ਸੀ। ਗਵਾਹਾਂ ਦਾ ਕਹਿਣਾ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ ਜਾਂਚ ਟੀਮ ਵੱਲੋਂ ਗੋਲੀਕਾਂਡ ਦੇ ਦੋਸ਼ੀਆਂ ਵਿੱਚੋਂ ਹੀ ਪ੍ਰਦੀਪ ਸਿੰਘ ਨਾਮ ਦੇ ਵਿਅਕਤੀ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਹੈ, ਜੋ ਉਸ ਵਕਤ ਮੋਗਾ ਦੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦਾ ਰੀਡਰ ਸੀ ਅਤੇ ਬਹਿਬਲਕਲਾਂ ਵਿਖੇ ਰੋਸ ਧਰਨਾਂ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਕੰਟਰੋਲ ਕਰਨ ਲਈ ਆਏ ਚਰਨਜੀਤ ਸਿੰਘ ਸ਼ਰਮਾ ਦੇ ਨਾਲ ਆਏ ਸਨ।

ਗਵਾਹਾਂ ਦਾ ਕਹਿਣਾ ਹੈ ਕਿ ਐਸਆਈਟੀ ਨੇ ਉਹਨਾਂ ਪੁਲਿਸ ਅਫਸਰਾਂ ਦੇ ਨਾਮ ਵੀ ਬਿਆਨਾਂ ਵਿੱਚ ਲਿਖੇ ਹਨ ਜੋ ਉਸ ਵਕਤ ਮੌਕੇ ਉੱਤੇ ਮੌਜੂਦ ਨਹੀਂ ਸਨ, ਜਿੰਨਾਂ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਐਚਓ ਗੁਰਦੀਪ ਸਿੰਘ ਪੰਧੇਰ ਵਗੈਰਾ ਦੇ ਨਾਮ ਅਹਿਮ ਹਨ ਜੋ ਕੋਟਕਪੂਰਾ ਵਿਖੇ ਤਾਂ ਮੌਜੂਦ ਸਨ, ਪਰ ਬਹਿਬਲਕਲਾਂ ਵਿਖੇ ਮੌਜੂਦ ਨਹੀਂ ਸਨ। ਗਵਾਹਾਂ ਦਾ ਕਹਿਣਾ ਹੈ ਕਿ ਇਹ ਸਭ ਗਿਣੀ ਮਿਥੀ ਸਾਜਿਸ਼ ਤਹਿਤ ਹੋਇਆ ਹੈ ਇਸੇ ਲਈ ਉਹਨਾਂ ਵੱਲੋਂ ਮਾਨਯੋਗ ਅਦਾਲਤ ਦਾ ਦਰਵਾਜਾ ਖੜਕਾਇਆ ਗਿਆ ਹੈ ਅਤੇ ਉਹਨਾਂ ਨੂੰ ਮਾਨਯੋਗ ਅਦਾਲਤ ਉੱਤੇ ਪੂਰਾ ਭਰੋਸਾ ਹੈ ਕਿ ਉਹਨਾਂ ਨੂੰ ਇਨਸਾਫ ਜਰੂਰ ਮਿਲੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.