ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਫਰੀਦਕੋਟ ਅਦਾਲਤ ’ਚ ਸੁਣਵਾਈ ਹੋਈ। ਇਸ ਦੌਰਾਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਸਾਰੇ ਨਾਮਜ਼ਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਸ ਮਾਮਲੇ ’ਚ ਹੁਣ 27 ਅਪ੍ਰੈਲ ਨੂੰ ਅਗਲੀ ਸੁਣਵਾਈ ਹੋਵੇਗੀ।
ਇਹ ਵੀ ਪੜੋ: ਕੋਰੋਨਾ ਪਾਜ਼ੀਟਿਵ ਰਾਬਰਟ ਵਾਡਰਾ, ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਕੀਤਾ ਇਕਾਂਤਵਾਸ
ਹਾਲਾਂਕਿ ਬਾਰ ਕੌਂਸਲ ਵੱਲੋਂ ਐਡੀਸ਼ਨਲ ਸੈਸ਼ਨ ਕੋਰਟ ਦਾ ਬਾਈਕਾਟ ਹੋਣ ਦੇ ਚਲਦੇ ਫਰੀਦਕੋਟ ਵਕੀਲ ਅਦਾਲਤ ’ਚ ਪੇਸ਼ ਨਹੀਂ ਹੋਏ, ਇਸ ਦੌਰਾਨ ਸਿਰਫ ਦੂਸਰੇ ਵਕੀਲ ਹੀ ਪੇਸ਼ ਹੋਏ।
ਦੱਸ ਦਈਏ ਕਿ ਸਾਲ 2018 ਵਿੱਚ ਰਿਟਾਇਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਬਾਅਦ ਕੋਟਕਪੂਰਾ ਦੀ ਘਟਨਾ ਦੇ ਸਬੰਧ ਵਿੱਚ ਥਾਣਾ ਸਿਟੀ ਕੋਟਕਪੂਰਾ ਵਿੱਚ 7 ਅਗਸਤ 2018 ਨੂੰ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਇਰਾਦਾ - ਏ - ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਐੱਸਆਈਟੀ ਨੇ ਜਾਂਚ ਨੇ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਪਰਮਜੀਤ ਸਿੰਘ ਪੰਨੂ ,ਸਾਬਕਾ ਡੀਐਸਪੀ ਕੋਟਕਪੂਰਾ ਬਲਜੀਤ ਸਿੰਘ ਅਤੇ ਸਾਬਕਾ ਐੱਸਐੱਚਓ ਸਿਟੀ ਗੁਰਦੀਪ ਸਿੰਘ ਪੰਧੇਰ ਤੋਂ ਇਲਾਵਾ ਕੋਟਕਪੂਰਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਨਾਮਜ਼ਦ ਕੀਤਾ ਸੀ। ਇਹ ਸਾਰੇ 6 ਮੁਲਜ਼ਮਾਂ ਖਿਲਾਫ SIT ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਚੁੱਕੀ ਹੈ।
ਇਹ ਵੀ ਪੜੋ: ਮੁਖਤਾਰ ਅੰਸਾਰੀ ਐਂਬੂਲੈਂਸ ਕੇਸ: ਡਾ. ਅਲਕਾ ਰਾਏ ਖ਼ਿਲਾਫ਼ ਮਾਮਲਾ ਦਰਜ