ਫ਼ਰੀਦਕੋਟ: ਦੇਸ਼ ਭਰ ਦੀਆਂ ਕਿਸਾਨ ਅਤੇ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗਏ 'ਪੇਂਡੂ ਭਾਰਤ ਬੰਦ' ਦੇ ਸੱਦੇ 'ਤੇ ਜ਼ਿਲ੍ਹਾ ਫ਼ਰੀਦਕੋਟ ਦੇ ਜੈਤੋ ਵਿਖੇ ਵੀ ਕਿਸਾਨ ਅਤੇ ਟਰੇਡ ਯੂਨੀਅਨਾਂ ਵੱਲੋਂ ਸਾਂਝੇ ਤੌਰ 'ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਜਥੇਬੰਦੀਆਂ ਨੇ ਜੈਤੋ-ਕੋਟਕਪੂਰਾ ਰੋਡ 'ਤੇ ਜਾਮ ਲਗਾ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੁਧਵਾਰ 200 ਤੋਂ ਵੱਧ ਸੰਘਰਸ਼ਸੀਲ ਜਥੇਬੰਦੀਆਂ ਵੱਲੋਂ ਦੇਸ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਵੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਪ੍ਰਦੂਸ਼ਨ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ, ਅਤੇ ਕਿਸਾਨਾਂ ਉੱਤੇ ਪਰਾਲੀ ਸਾੜਨ ਦੇ ਜੋ ਮੁਕਦਮੇਂ ਦਰਜ ਕੀਤੇ ਗਏ ਹਨ ਉਹ ਵਾਪਸ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ 250 ਯੂਨੀਅਨਾਂ ਮਿਲ ਕੇ ਦੇਸ਼ ਭਰ ਵਿੱਚ ਰੋਸ਼ ਪ੍ਰਦਰਸ਼ਨ ਕਰ ਰਹੀਆਂ ਹਨ। ਦੇਸ਼ ਦੀ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਖ੍ਰੀਦਣ ਤੋਂ ਭੱਜ ਰਹੀ ਹੈ, ਤੇ ਯੂਨੀਵਰਸਟੀਆਂ ਵਿੱਚ ਵਿਦਿਅਰਥੀਆਂ 'ਤੇ ਹਮਲੇ ਹੋ ਰਹੇ ਹਨ, ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾਂ ਮੰਨੀਆਂ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ।
ਇਹ ਵੀ ਪੜੋ- ਭਾਰਤ ਬੰਦ ਦੇ ਚੱਲਦਿਆਂ ਬੱਸ ਸਟੈਂਡ 'ਚ ਲੋਕ ਹੋ ਰਹੇ ਖੱਜਲ