ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਵਿਚ ਅੱਜ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਪੇਸ਼ ਹੋਣਗੇ। ਅਦਾਲਤ ਨੇ ਗੋਲੀਕਾਂਡ ਵਿਚ ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ, ਪਰ ਸੁਖਬੀਰ ਬਾਦਲ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ, ਜਿਸ ਉਤੇ ਸੁਖਬੀਰ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਵਿਚ ਦਾਖਲ ਕਰਵਾਈ ਸੀ, ਜਿਥੇ ਸੁਖਬੀਰ ਬਾਦਲ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ। ਅੱਜ ਦੋਵੇਂ ਬਾਦਲ ਆਪਣੀ ਜ਼ਮਾਨਤ ਮੁਚਲਕੇ ਭਰਨ ਲਈ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਣਗੇ।
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਹੈ ਦਾਖਲ: ਦੱਸ ਦਈਏ ਕਿ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਦੱਸ ਦਈਏ ਕਿ ਇਹ ਚਾਰਜਸ਼ੀਟ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ ਦਾਇਰ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਹੋ ਰਹੀ ਹੈ।
ਇਹ ਵੀ ਪੜ੍ਹੋ : Chamkila: ਮੁਸੀਬਤਾਂ ਵਿੱਚ ਘਿਰੀ ਫਿਲਮ 'ਚਮਕੀਲਾ', ਰਿਲੀਜ਼ ਉਤੇ ਲੱਗੀ ਰੋਕ, ਜਾਣੋ ਕਾਰਨ
5 ਪੁਲਿਸ ਅਧਿਕਾਰੀਆਂ ਨੂੰ ਵੀ ਕੀਤਾ ਹੈ ਤਲਬ: ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ 5 ਪੁਲਿਸ ਅਧਿਕਾਰੀ ਨੂੰ ਵੀ ਤਲਬ ਕੀਤਾ ਗਿਆ ਹੈ। ਇਹ ਪੁਲਿਸ ਅਧਿਕਾਰੀ 23 ਮਾਰਚ ਨੂੰ ਆਪਣਾ ਪੱਖ ਰੱਖ ਸਕਦੇ ਹਨ, ਜਿਹਨਾਂ ਦੀ ਕੋਰਟ ਵਿੱਚ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : SYL Case Hearing in Supreme Court: SYL ਦੇ ਮਸਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਇਹ ਹੈ ਮਾਮਲਾ: ਦੱਸ ਦਈਏ ਕਿ ਸਾਲ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਇਸ ਦੀ ਜਾਂਚ ਲਈ ਸ਼ਾਂਤ ਮਈ ਪ੍ਰਦਰਸ਼ਨ ਕੀਤਾ, ਪਰ 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਪ੍ਰਦਰਸ਼ਨ ਲਈ ਬੈਠੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜਖਮੀ ਹੋ ਗਏ ਹਨ। ਦੱਸ ਦਈਏ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਸਨ।
ਇਹ ਵੀ ਪੜ੍ਹੋ : Operation Amritpal: ਪੁਲਿਸ ਦੀ ਗ੍ਰਿਫ਼ਤ ਤੋਂ ਹਾਲੇ ਵੀ ਬਾਹਰ ਅੰਮ੍ਰਿਤਪਾਲ, ਖੂਫ਼ਿਆ ਏਜੰਸੀਆਂ ਨੇ ਖੰਘਾਲੇ ਬੈਂਕ ਅਕਾਊਂਟ
ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ : ਸਾਲ 2015 ਦੇ ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜਿੱਥੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਹਨਾਂ ਮਾਮਲਿਆ ਵਿਚ ਨਾਮਜਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਉਥੇ ਹੀ ਫਰੀਦਕੋਟ ਦੇ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵੱਲੋਂ ਇਸੇ ਮੁਕੱਦਮੇਂ ਵਿੱਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾਂ ਅਤੇ ਤਤਕਾਲੀ ਐੱਸਐੱਚਓ ਥਾਨਾ ਸਿਟੀ ਫਰੀਦਕੋਟ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ ਰੱਦ ਕਰ ਦਿੱਤੀ ਗਈ ਹੈ।