ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਲਈ ਜਾਰੀ ਕੀਤੇ ਗਏ 13 ਨੁਕਾਤੀ ਏਜੰਡੇ ਜਾਰੀ ਕੀਤੇ ਗਏ ਹਨ ਇਸੇ ਦੇ ਸਬੰਧ ’ਚ ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਦੇ ਵਰਕਰਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਨੂੰ ਪਾਰਟੀ ਦੇ 13 ਨੁਕਾਤੀ ਏਜੰਡੇ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਸ ਆਮ ਜਿਹੀ ਮੀਟਿੰਗ ਚ ਹੋਏ ਇਸ ਇੱਕਠ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਹੁਣ ਸਮਾਂ ਬਦਲ ਰਿਹਾ ਹੈ ਅਤੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਤੇ ਤੰਜ ਕਸਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੱਸਣ ਅੱਜ ਸਰਕਾਰ ਕਿਸਦੀ ਹੈ ਉਹ ਕਾਂਗਰਸ ਦੀ ਸਰਕਾਰ ਬਣਨ ’ਤੇ ਰੁਪਏ ਬਿਜਲੀ ਦੇਣ ਦਾ ਐਲਾਨ ਕਰ ਰਹੇ ਹਨ ਪਰ ਸਰਕਾਰ ਤਾਂ ਅੱਜ ਵੀ ਕਾਂਗਰਸ ਦੀ ਹੀ ਹੈ। ਉਹ ਹੁਣ ਕਿਉਂ ਨਹੀਂ ਬਿਜਲੀ ਸਸਤੀ ਕਰਦੇ ਤਾਂ ਜੋ ਲੋਕ ਉਨ੍ਹਾਂ ਨੂੰ ਵੋਟ ਪਾਉਣ। ਨਾਲ ਹੀ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ ਅਤੇ ਆਪਣਾ ਕੀਤਾ ਹੋਇਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜੋ: ਆਖਿਰ, ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਨੂੰ ਕਿਸ ਨੇ ਦਿੱਤੀ ਧਮਕੀ ?
ਰੋਮਾਣਾ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਅਸਲ ਚ ਨਵਜੋਤ ਤਾਂਤਰਿਕ ਕਿਹਾ ਜਾਣਾ ਚਾਹੀਦਾ ਹੈ। ਕਿਉਕਿ ਉਹ ਹੱਥਾਂ ਤੇ ਤਵੀਤ ਬੰਨ੍ਹ ਕੇ ਰੱਖਦੇ ਹਨ। ਨਾਲ ਹੀ ਬੰਟੀ ਰੋਮਾਣਾ ਨੇ ਸਿੱਧੂ ਨੂੰ ਆਪਣਾ ਵਾਲਾਂ ਚ ਪਤਾ ਨਹੀਂ ਕਿਹੜਾ ਕਾਲਾ ਜਾਦੂ ਲੁਕੋ ਕੇ ਰੱਖਦਾ।