ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਇੱਕ ਪ੍ਰੇਸਵਾਰਤਾ ਕਰਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਕਈ ਤਰਾਂ ਦੇ ਸਵਾਲ ਚੁਕੇ । ਇੱਕ ਅਖਬਾਰ ਦਾ ਹਵਾਲਾ ਦਿੰਦਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਿਨਾਂ 'ਚ 941 ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ। ਜਦਕਿ ਪੰਜਾਬ ਅੰਦਰ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਬੰਦ ਪਈਆ ਹਨ, ਸੂੱਬੇ 'ਚ ਕੋਈ ਵਿਕਾਸ ਦੇ ਕੱਮ ਨਹੀਂ ਚੱਲ ਰਹੇ ਤਾਂ ਫਿਰ ਆਖਰ ਇਨ੍ਹਾਂ ਪੈਸਾ ਕਿਥੇ ਜਾ ਰਿਹਾ ਹੈ।
60 ਹਜ਼ਾਰ ਕਰੋੜ ਦਾ ਕਰਜ਼ਾ: ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ ਲਿਆ ਅਤੇ ਇਕੱਲੇ ਨਵੰਬਰ ਦੇ ਮਹੀਨੇ 4450 ਕਰੋੜ ਰੁਪਏ ਦਾ ਕਰਜ਼ ਲਿਆ ਗਿਆ। ਜਿਸ ਦੀ ਦੁਰਵਰਤੋਂ ਦੂਜਿਆਂ ਸੂਬਿਆਂ ਚ ਹੋਏ ਚੋਣਾਂ ਦੋਰਾਣ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਲਈ ਇਸਤੇਮਾਲ ਕੀਤਾ ਗਿਆ,ਜਿੱਥੇ 20 ਦਿਨਾਂ ਚ ਚਾਰਟਡ ਜਹਾਜ ਰਾਹੀਂ 10 ਵਾਰ ਦੂਜਿਆਂ ਸੂਬਿਆਂ ਦਾ ਦੌਰਾ ਕੀਤਾ ਗਿਆ ਅਤੇ 50 ਦੇ ਕਰੀਬ ਗੱਡੀਆਂ ਰਾਹੀਂ ਸੁਰੱਖਿਆ ਮੁਲਾਜ਼ਮਾਂ ਨੂੰ ਭੇਜਿਆ ਗਿਆ। ਜਿਸ ਚ ਕਰੋੜਾਂ ਰੁਪਏ ਬਰਬਾਦ ਕੀਤੇ, ਪਰ ਨਤੀਜਿਆਂ ਮੁਤਾਬਿਕ ਕਿਸੇ ਹਲਕੇ ਚ ਇੱਕ ਪ੍ਰਤੀਸ਼ਤ ਵੋਟ ਵੀ ਹਾਸਿਲ ਨਹੀ ਕਰ ਸਕੇ। ਇਸ ਦੌਰਾਨ ਪੰਜਾਬ ਦੇ ਲੋਕਾਂ ਦੇ ਪੈਸਿਆਂ ਦੀ ਹੋਈ ਬਰਬਾਦੀ ਦਾ ਹਿਸਾਬ ਮੁੱਖ ਮੰਤਰੀ ਪੰਜਾਬ ਦੇਣ। ਉਹਨਾਂ ਦੱਸਿਆ ਕਿ ਤੱਥਾਂ ਨਾਲ ਉਨ੍ਹਾਂ ਨੇ ਪੰਜਾਬ ਦੀ ਜਨਤਾ ਤੱਕ ਇਹ ਸਾਰਾ ਹਿਸਾਬ ਰਖਿਆ ਹੈ। ਜਿਸ ਲਈ ਹੁਣ ਲੋਕ ਉਨ੍ਹਾਂ ਨੂੰ ਸਵਾਲ ਕਰਨ ਲਈ ਆਖਿਰ ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਨੇ ਕੀ ਕੁਝ ਕੀਤਾ। (Bunty Romana targets Punjab government)
- Reservation for Sikhs in Kashmir: ਕਾਂਗਰਸੀ ਸਾਂਸਦ ਡਿੰਪਾ ਨੇ ਲੋਕ ਸਭਾ 'ਚ ਚੁੱਕਿਆ ਕਸ਼ਮੀਰੀ ਸਿੱਖਾਂ ਦੇ ਰਾਖਵੇਂਕਰਨ ਦਾ ਮੁੱਦਾ, ਕਿਹਾ ਨਹੀਂ ਦਿੱਤਾ ਗਿਆ ਲਾਭ
- ਕੇਂਦਰ ਸਰਕਾਰ ਖ਼ਤਰਨਾਕ ਕੁੱਤਿਆਂ ਦੀਆਂ ਨਸਲਾਂ ਰੱਖਣ ਲਈ ਮਿਲਦੇ ਲਾਇਸੈਂਸ 'ਤੇ ਲਾਵੇਗੀ ਪਾਬੰਦੀ, ਛੇਤੀ ਹੀ ਲਿਆ ਜਾ ਸਕਦਾ ਹੈ ਫ਼ੈਸਲਾ
- Telangana New CM Oath Ceremony: ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁਕਣਗੇ ਸਹੁੰ ਰੇਵੰਤ ਰੈਡੀ, ਖੜਗੇ ਅਤੇ ਗਾਂਧੀ ਪਰਿਵਾਰ ਕਰੇਗਾ ਸ਼ਮੂਲੀਅਤ
941 ਕਰੋੜ ਰੁਪਏ ਦਾ ਨਵਾਂ ਕਰਜ਼ਾ : ਪੰਜਾਬ ਸਿਰ ਕਰਜ਼ੇ ਦੀ ਗੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੀਤੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਆਏ ਦਿਨ ਪੰਜਾਬ ਨੂੰ ਕਰਜ਼ੇ ਹੇਠ ਡੋਬ ਰਹੀ ਹੈ। ਸਰਕਾਰ ਵੱਲੋਂ ਕੱਲ੍ਹ ਹੀ 941 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਗਿਆ ਹੈ ਇਸ ਹਿਸਾਬ ਨਾਲ ਆਮ ਆਦਮੀ ਪਾਰਟੀ ਵੱਲੋੰ ਨਵੰਬਰ ਦੇ ਮਹੀਨੇ ਵਿੱਚ ਹੀ ਲਿਆ ਗਿਆ ਕਰਜ਼ਾ 4,450 ਕਰੋੜ ਰੁਪਏ ਦਾ ਹੋ ਜਾਵੇਗਾ। ਇਨ੍ਹਾਂ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਵਿੱਚ ਹੁਣ ਤੱਕ 60,000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਮੌਜੂਦਾ ਸਰਕਾਰ ਨੇ ਪ੍ਰਕਾਸ਼ ਸਿੰਘ ਜੀ ਬਾਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ ਪੱਖੀ ਸਕੀਮਾਂ ਬੰਦ ਕਰ ਦਿੱਤੀਆ ਹਨ। ਇਹ ਚਿੰਤਾਜਨਕ ਹੈ ਕਿ ਇਸ ਸਰਕਾਰ ਨੇ ਨਾ ਹੀ ਕੋਈ ਨਵਾਂ ਵਿਕਾਸ ਪ੍ਰੋਜੈਕਟ ਲਿਆਂਦਾ ਹੈ ਤਾਂ ਫਿਰ ਪੰਜਾਬ ਪੁੱਛ ਰਿਹਾ ਹੈ ਕਿ ਇਹ ਸਾਰਾ ਉਧਾਰ ਲਿਆ ਗਿਆ ਪੈਸਾ ਖ਼ਰਚ ਕਿੱਥੇ ਹੋ ਰਿਹਾ ਹੈ?