ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਦੇ ਜੈਤੋਂ ਨਗਰ ਕੌਂਸਲ ਦਫ਼ਤਰ 'ਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਤੋਂ ਇਲਾਵਾ ਵਰਕਰ ਵੀ ਮੌਜੂਦ ਸੀ। ਇਸ ਮੌਕੇ ਭਾਰਤ ਭੂਸ਼ਣ ਆਸ਼ੂ ਵਲੋਂ ਪ੍ਰਧਾਨਗੀ ਦੀ ਚੋਣ ਲਈ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਜਾਇਜ਼ਾ ਲਿਆ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸ਼ਹਿਰ ਅਤੇ ਇਲਾਕੇ ਦੇ ਵਿਕਾਸ ਲਈ ਕੌਂਸਲਰਾਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਨਾਲ ਵਿਚਾਰ ਵਟਾਂਦਰਾ ਕਰਕੇ ਪ੍ਰਧਾਨਗੀ ਦੀ ਚੋਣ ਸਬੰਧੀ ਸਾਰਿਆਂ ਦੀ ਸਲਾਹ ਲਈ ਜਾ ਸਕੇ। ਉਨ੍ਹਾਂ ਦਾ ਕਹਿਣਾ ਕਿ ਮੀਟਿੰਗ ਸਬੰਧੀ ਸਾਰੀ ਰਿਪੋਰਟ ਹਾਈ ਕਮਾਨ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਵਲੋਂ ਜੋ ਵੀ ਫੈਸਲਾ ਆਵੇਗਾ ਉਸ ਮੁਤਾਬਿਕ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਪ੍ਰਧਾਨ ਦੀ ਚੋਣ ਲਈ ਅਲੱਗ-ਅਲੱਗ ਪਹਿਲੂਆਂ ਨੂੰ ਧਿਆਨ 'ਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਅੰਬੇਡਕਰ ਜੈਯੰਤੀ 'ਤੇ ਸੁਖਬੀਰ ਬਾਦਲ ਦਾ ਵੱਡਾ ਐਲਾਨ, ਸੱਤਾ 'ਚ ਆਉਣ 'ਤੇ ਦਲਿਤ ਹੋਵੇਗਾ ਉਪ-ਪ੍ਰਧਾਨ