ਫਰੀਦਕੋਟ: ਸਰਕਾਰੀ ਸਕੀਮਾਂ ਦਾ ਲੋੜਵੰਦ ਲਾਭਪਾਤੀਆਂ ਤੱਕ ਲਾਭ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਲਾਕ ਜੈਤੋ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਉਨਾਂ ਦੱਸਿਆ ਕਿ ਲੋੜਵੰਦ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਕੈਂਪ ਵਿੱਚ 1371 ਲਾਭਪਾਤਰੀਆਂ ਦੇ ਫਾਰਮ ਭਰੇ ਗਏ। ਉਨਾਂ ਦੱਸਿਆ ਕਿ ਪ੍ਰਾਪਤ ਫ਼ਾਰਮਾਂ ਦੀ ਪੜਤਾਲ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇਗਾ।

ਇਹ ਵੀ ਪੜੋ: ਮਹਾਂਪੰਚਾਇਤ 'ਚ ਲੁਭਾਵਣੇ ਵਾਅਦਿਆਂ ਨਾਲ ਕੇਜਰੀਵਾਲ ਨੇ 2022 ਚੋਣਾਂ ਦਾ ਵਜਾਇਆ ਬਿਗੁਲ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੋਗ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਲਗਾਉਣ ਦਾ ਮਕਸਦ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਕਿਹਾ ਕਿ ਕੋਈ ਵੀ ਯੋਗ ਜ਼ਿਲ੍ਹਾ ਵਾਸੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟੇ ਸਗੋਂ ਉਸ ਨੂੰ ਇਹ ਸਹੂਲਤ ਉਨਾਂ ਦੇ ਪਿੰਡ ਪੱਧਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਪੈਨਸ਼ਨ ਸਬੰਧੀ 42, ਸਮਾਰਟ ਰਾਸ਼ਨ ਕਾਰਡ ਦੇ 613 , ਨਿੱਜੀ ਪਖਾਨੇ ਸਬੰਧੀ 474, ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ, ਘਰ ਲਈ 176 ਅਤੇ ਬੇਘਰਿਆਂ ਨੂੰ 5-5 ਮਰਲੇ ਦੇ ਪਲਾਟਾਂ ਲਈ 5 ਅਰਜ਼ੀਆਂ ਅਤੇ ਕਿਰਤ ਵਿਭਾਗ ਨਾਲ ਸਬੰਧਤ 61 ਅਰਜੀਆਂ ਪ੍ਰਾਪਤ ਹੋਈਆਂ ਹਨ। ਉਨਾਂ ਦੱਸਿਆ ਕਿ ਪ੍ਰਾਪਤ ਅਰਜ਼ੀਆਂ ਦੀ ਵਿਭਾਗ ਵਲੋਂ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਇਸ ਉਪਰੰਤ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲੇ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਲਗਾਇਆ ਗਿਆ ਅਤੇ ਮੌਕੇ ਤੇ ਪ੍ਰਾਰਥੀਆਂ ਨੂੰ ਮਾਸਕ ਵੰਡੇ ਗਏ ਅਤੇ ਹੱਥ ਸੈਨੇਟਾਈਜ਼ ਕੀਤੇ ਗਏ।
ਇਹ ਵੀ ਪੜੋ: ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ‘ਆਪ’ ਚੈਨ ਨਾਲ ਨਹੀਂ ਬੈਠੇਗੀ: ਅਰਵਿੰਦ ਕੇਜਰੀਵਾਲ