ਫ਼ਰੀਦਕੋਟ: ਸ੍ਰੀ ਮੁਕਤਸਰ ਸਾਹਿਬ ਵਿੱਚ ਕਾਂਗਰਸੀ ਕੌਂਸਲਰ ਦੇ ਭਰਾ ਵੱਲੋਂ ਕੁੱਟਮਾਰ ਤੋਂ ਬਾਅਦ ਜ਼ਖ਼ਮੀ ਹੋਈ ਪੀੜਤ ਔਰਤ ਮੀਨਾ ਰਾਣੀ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੈਬਿਨੇਟ ਮੰਤਰੀ ਚਰਨਜੀਤ ਚੰਨੀ ਨੇ ਪੀੜਤ ਔਰਤ ਹਸਪਤਾਲ 'ਚ ਜਾ ਕੇ ਹਾਲ ਪੁੱਛਿਆ।
ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਪੀੜਤ ਔਰਤ ਦਾ ਹਾਲ ਜਾਨਣ ਆਏ ਸਨ, ਤੇ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਔਰਤ ਦਾ ਇਲਾਜ ਵੀ ਸਰਕਾਰੀ ਖ਼ਰਚੇ 'ਤੇ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਮਹਿਲਾ ਦੀ ਕੁੱਟਮਾਰ ਕਰਨ ਵਾਲੇ ਕੌਂਸਲਰ ਨੂੰ ਕਾਂਗਰਸੀ ਦੱਸ ਰਹੇ ਹਨ, ਉਹ ਕਾਂਗਰਸੀ ਨਹੀਂ ਸਗੋਂ ਅਕਾਲੀਆਂ ਦਾ ਜਿੱਤਿਆ ਹੋਇਆ ਕੌਂਸਲਰ ਹੈ।
ਇਹ ਵੀ ਪੜ੍ਹੋ: ਕਾਂਗਰਸੀ ਕੌਂਸਲਰ ਦੇ ਭਰਾ ਦੀ ਗੁੰਡਾਗਰਦੀ, ਔਰਤ ਨੂੰ ਸੜਕ ਤੇ ਘਸੀਟ ਕੇ ਬੈਲਟ ਨਾਲ ਬੁਰੀ ਤਰ੍ਹਾਂ ਕੁੱਟਿਆ
ਚੰਨੀ ਨੇ ਕਿਹਾ ਕਿ ਕਾਂਗਰਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਤੇ ਸਾਰੇ ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ, ਅਜਿਹੀ ਕੋਈ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ।