ਫਰੀਦਕੋਟ: ਦੇਸ਼ ਭਰ ’ਚ ਦਿਨੋ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਪੀਐੱਮ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਬੇਟੀ ਅਤੇ ਕਾਂਗਰਸੀ ਆਗੂ ਜਾਵੇਦ ਅਖਤਰ ਨੇ ਕਿਹਾ ਹੈ ਕਿ ਦਿਨੋ-ਦਿਨ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵੱਧ ਦੀਆਂ ਹੀ ਜਾ ਰਹੀਆਂ ਹਨ ਜਿਸ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ: ਬਿਜਲੀ ਸੰਕਟ ਲਈ ਕੈਪਟਨ ਦੀ ਨਾਲਾਇਕੀ ਜ਼ਿੰਮੇਵਾਰ : ਸੁਖਬੀਰ