ਫ਼ਰੀਦਕੋਟ: ਬੀਤੇ ਕਰੀਬ 52 ਦਿਨਾਂ ਤੋਂ ਸੰਘਰਸ਼ ਕਰ ਰਹੇ ਅਤੇ 3 ਦਿਨਾਂ ਤੋਂ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਦੇ ਕੱਚੇ ਮੁਲਾਜਮਾਂ ਦਾ ਧਰਨਾ ਆਖ਼ਿਰ ਇੱਕ ਮਿੱਠੇ ਲਾਰੇ ਨਾਲ ਖ਼ਤਮ ਕਰਵਾਇਆ ਗਿਆ।
ਧਰਨਾ ਸਥਾਨ 'ਤੇ ਪਹੁੰਚੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਆਨ ਚੰਦ ਅਹੀਰ, ਕੰਟਰੋਲਰ ਪ੍ਰੀਖਿਆਵਾਂ ਡਾ. ਐਸਪੀ ਸਿੰਘ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਜੋਸ਼ੀ ਅਤੇ ਡੀਐੱਸਪੀ ਗੁਰਪ੍ਰੀਤ ਸਿੰਘ ਨੇ ਪ੍ਰਦਰਸ਼ਨਕਾਰੀਆ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੰਗਾਂ ਨੂੰ ਸਕਾਰਾਤਮਕ ਪੱਖ ਨਾਲ 23 ਜਨਵਰੀ ਨੂੰ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨਜਮੈਂਟ ਦੀ ਹੋਣ ਵਾਲੀ ਮੀਟਿੰਗ ਵਿੱਚ ਰੱਖਣ ਰੱਖਣ ਦੀ ਗੱਲ ਆਖੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਇੱਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰ ਕਰਵਾਇਆ ਗਿਆ ਧਰਮ ਪਰਿਵਰਤਨ
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਖ਼ਿਲਾਫ਼ ਯੂਨੀਵਰਸਿਟੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਦਾ ਵੀ ਭਰੋਸਾ ਦਿੱਤਾ ਗਿਆ ਜਿਸ ਤੋਂ ਬਾਅਦ ਟੈਂਕੀ 'ਤੇ ਚੜ੍ਹੇ ਹੋਏ 2 ਮੁਲਾਜਮਾਂ ਨੂੰ ਹੇਠਾਂ ਉਤਾਰਿਆ ਗਿਆ ਅਤੇ ਉਹਨਾਂ ਦੀ ਸਿਹਤ ਠੀਕ ਨਾ ਹੋਣ ਦੇ ਚਲਦੇ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ।