ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਘੁਗਿਆਣਾ ਦੇ ਕਿਸਾਨ ਇਨ੍ਹੀਂ ਦਿਨੀਂ ਮੰਡੀਆਂ ਵਿੱਚ ਸਬਜ਼ੀਆਂ ਨਾ ਵਿਕਣ ਕਾਰਨ ਵੱਡੀ ਆਰਥਿਕ ਸਮੱਸਿਆ ਨਾਲ ਜੂਝ ਰਹੇ ਹਨ। ਇਸ ਸਬੰਧ ਚ ਕਿਸਾਨਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਦੀਆਂ ਸਬਜ਼ੀਆਂ ਨੂੰ ਨਾ ਤਾਂ ਸਹੀ ਰੇਟ ਮਿਲ ਰਹੇ ਹਨ ਅਤੇ ਨਾ ਹੀ ਵੇਚਣ ਲਈ ਮੰਡੀ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਦੂਰ ਦੁਰਾਡੇ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਵੀ ਰੇਟ ਬਹੁਤ ਘੱਟ ਮਿਲ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਮੁਨਾਫ਼ੇ ਦੀ ਬਜਾਏ ਗੱਡੀਆਂ ਦਾ ਕਿਰਾਇਆ ਵੀ ਖੁਦ ਹੀ ਦੇਣਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਵੀ ਚੜ੍ਹ ਗਿਆ ਹੈ।
ਇਸ ਮੌਕੇ ਕਿਸਾਨ ਪ੍ਰਕਾਸ਼ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੇਜ਼ਮੀਨੇ ਕਿਸਾਨ ਹਨ ਅਤੇ ਠੇਕੇ ’ਤੇ ਜ਼ਮੀਨ ਲੈ ਕੇ ਸਬਜ਼ੀਆਂ ਦੀ ਖੇਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਠੀਕ ਸੀ ਪਰ ਬੀਤੇ ਕਰੀਬ ਇੱਕ ਸਾਲ ਤੋਂ ਉਨ੍ਹਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜੋ: CORONA LIVE UPDATE:ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,73,790 ਨਵੇਂ ਕੇਸ, 3,617 ਮੌਤਾਂ