ਫਰੀਦਕੋਟ: ਸਕੂਲ ਬੱਚੇ ਪੜਨ ਅਤੇ ਆਪਣਾ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਕਿਸੇ ਨੇ ਸੋਚਿਆ ਨਹੀਂ ਹੁੰਦਾ ਕਿ ਸਕੂਲ ਚੋਂ ਹੀ ਬੱਚਿਆਂ ਦੀ ਲਾਸ਼ ਮਿਲੇਗੀ। ਇੱਕ ਅਜਿਹਾ ਹੀ ਮਾਮਲਾ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਲੜਕੇ ਅਤੇ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜ਼ਿੰਦਗੀ ਹੀ ਖ਼ਤਮ ਕਰ ਲਈ ਗਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਕੂਲ ਦਾ ਇੱਕ ਕਰਮਚਾਰੀ ਸਫ਼ਾਈ ਲਈ ਪਹੁੰਚਿਆ ਅਤੇ ਮਾਮਲੇ ਦੀ ਸੂਚਨਾ ਪੰਚਾਇਤ ਨੂੰ ਦਿੱਤੀ, ਜਿਸ ਨੇ ਮੌਕੇ 'ਤੇ ਪੁਲਿਸ ਨੂੰ ਬੁਲਾਇਆ। ਦੋਵੇਂ ਬੇਹੋਸ਼ ਪਏ ਸਨ, ਜਿਨ੍ਹਾਂ ਵਿੱਚੋਂ ਲੜਕੇ ਦੀ ਮੌਤ ਹੋ ਚੁੱਕੀ ਸੀ ਜਦਕਿ ਲੜਕੀ ਸਾਹ ਲੈ ਰਹੀ ਸੀ। ਲੜਕੀ ਨੂੰ ਤੁਰੰਤ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ: ਮ੍ਰਿਤਕਾਂ ਦੀ ਪਛਾਣ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ। ਜ਼ਹਿਰੀਲੀ ਦਵਾਈ ਪੀਣ ਤੋਂ ਪਹਿਲਾਂ ਉਸ ਨੇ ਸਕੂਲ ਦੇ ਬਾਥਰੂਮ ਦੀ ਕੰਧ 'ਤੇ ਆਪਣੇ ਪਿੰਡ ਦਾ ਨਾਂ ਅਤੇ ਮੋਬਾਈਲ ਨੰਬਰ ਲਿਖ ਦਿੱਤਾ ਸੀ । ਜਦਕਿ ਲੜਕੀ ਦਾ ਆਧਾਰ ਕਾਰਡ ਵੀ ਬਰਾਮਦ ਹੋਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਸਕੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
- ਫਰੀਦਕੋਟ ਦੇ ਜੀਜੀਐੱਸ ਮੈਡੀਕਲ ਕਾਲਜ ਦੇ ਵਿਦਿਅਰਥੀ ਦੀ ਕਾਲਜ ਹੋਸਟਲ ਵਿਚੋਂ ਮਿਲੀ ਲਾਸ਼
- ਗੁੰਡਾਗਰਦੀ ਦਾ ਨੰਗਾ ਨਾਚ, ਗਰੀਬ ਪਰਿਵਾਰ ਨਾਲ ਕੁੱਟਮਾਰ ਤੇ ਤੋੜਿਆ ਘਰ ਦਾ ਸਮਾਨ, ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ
- ASI Murdered in Amritsar: ਮੁੱਖ ਮੰਤਰੀ ਦੀ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਡਿਊਟੀ 'ਤੇ ਜਾ ਰਹੇ ASI ਦਾ ਕਤਲ, ਮਜੀਠੀਆ ਨੇ ਮੁੱਖ ਮੰਤਰੀ 'ਤੇ ਚੁੱਕੇ ਸਵਾਲ- ਕਿਹਾ ਕੁਝ ਤਾਂ ਸ਼ਰਮ ਕਰੋ
ਕਿਉਂ ਕੀਤੀ ਖੁਦਕੁਸ਼ੀ: ਇਸ ਮਾਮਲੇ ਦੀ ਜਾਂਚ ਥਾਣਾ ਸਦਰ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਦਸ ਦਈਏ ਕਿ ਦੋਵਾਂ ਦੀਆਂ ਮ੍ਰਿਤਕ ਦੇਹਾਂ ਕੋਲੋ ਇੱਕ ਕਾਪੀ ਬਰਾਮਦ ਹੋਈ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਪ੍ਰੇਮ ਸਬੰਧਾਂ ਬਾਰੇ ਜ਼ਿਕਰ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਇਸ ਕਦਮ ਲਈ ਦੋਵਾਂ ਨੇ ਆਪਣੇ ਮਾਪਿਆਂ ਤੋਂ ਮੁਆਫ਼ੀ ਵੀ ਮੰਗੀ ਹੈ। ਪੁਲਿਸ ਮੁਤਬਿਕ ਲੜਕੀ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜੋ ਕੁਆਰੀ ਸੀ ਅਤੇ ਲੜਕੇ ਦੀ ਉਮਰ ਕਰੀਬ 30 ਸਾਲ ਸੀ। ਜਦਕਿ ਲੜਕਾ ਵਿਆਹਤਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਪ੍ਰੇਮ ਸਬੰਧਾਂ ਦੇ ਕਾਰਨ ਘਰੋਂ ਭੱਜ ਕੇ ਆਏ ਸਨ ਪਰ ਉਨ੍ਹਾਂ ਨੇ ਸਕੂਲ 'ਚ ਆ ਕੇ ਆਤਮ ਹੱਤਿਆ ਕਿਉਂ ਕੀਤੀ ਇਸ ਬਾਰੇ ਹਾਲੇ ਪਤਾ ਨਹੀਂ ਲੱਗਿਆ। ਫਿਲਹਾਲ ਪੁਲਿਸ ਵੱਲੋਂ ਦੋਵਾਂ ਦੇ ਪਰਿਵਾਰਕਾਂ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।